ਡਕਾਰ, 6 ਨਵੰਬਰ (ਇੰਟ)-ਭਾਰਤੀ ਤੈਰਾਕ ਧਿਨਿਧੀ ਦੇਸਿੰਘੂ ਨੇ ਯੂਥ ਓਲੰਪਿਕ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸਕ ਪ੍ਰਾਪਤੀ ਆਪਣੇ ਨਾਂ ਕਰ ਲਈ ਹੈ। ਉਸ ਨੇ ਦੂਜਾ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸਕ 'ਡਬਲ' ਪੂਰਾ ਕੀਤਾ।
ਧਿਨਿਧੀ ਯੂਥ ਓਲੰਪਿਕ ਖੇਡਾਂ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਇਕ ਤੋਂ ਵੱਧ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਉਸ ਨੇ ਲੜਕੀਆਂ ਦੇ 100 ਮੀਟਰ ਅਤੇ 200 ਮੀਟਰ ਫ੍ਰੀਸਟਾਈਲ ਤੈਰਾਕੀ ਮੁਕਾਬਲਿਆਂ ਵਿਚ ਕਾਂਸੀ ਦੇ ਤਗਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।