07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 7 ਨਵੰਬਰ (ਕਪਿਲ ਕੰਧਾਰੀ) - ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ...

Ad Position 21
No active advertisement
ਅਜੀਤ ਡੈਸਕ 07-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 7 ਨਵੰਬਰ (ਕਪਿਲ ਕੰਧਾਰੀ) - ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਵਿਚ ਥਾਣਾ ਮੁਖੀ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਿਲ ਹੋਏ।ਇਸ ਮੌਕੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਮਿਲਵਰਤਣ ਨਾਲ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪਟਾਕਿਆਂ ਦੀ ਵਿਕਰੀ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ 'ਤੇ ਹੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਤਿਉਹਾਰ ਦੌਰਾਨ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਕਸਦ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਅਤੇ ਭੈਅ ਦੇ ਦੀਵਾਲੀ ਦਾ ਤਿਉਹਾਰ ਖੁਸ਼ੀ ਨਾਲ ਮਨਾ ਸਕਣ।

 

Ad Position 22
No active advertisement
ਪਿਛਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਇਸ ਸਾਲ ਚਲਾਈਆਂ 18,000 ਵਿਸ਼ੇਸ਼ ਰੇਲ ਗੱਡੀਆਂ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ - ਅਸ਼ਵਨੀ ਵੈਸ਼ਨਵ
Ad Position 24