07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਸ਼ੇਸ਼ ਮੀਟਿੰਗ

ਚੋਗਾਵਾਂ/ਅੰਮ੍ਰਿਤਸਰ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ...

Ad Position 21
No active advertisement
ਅਜੀਤ ਡੈਸਕ 07-11-2026

ਚੋਗਾਵਾਂ/ਅੰਮ੍ਰਿਤਸਰ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਯੋਗਦਾਨ ਤਹਿਤ ਪੰਜਾਬ ਭਰ ਵਿਚ 'ਮਾਵਾਂ-ਧੀਆਂ ਦੀ ਲਲਕਾਰ' ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਾਲਜ ਵਿਖੇ 10 ਨਵੰਬਰ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਅਤੇ ਸਫ਼ਲਤਾ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਲੋਪੋਕੇ ਵਿਖੇ ਹੋਈ। ਇਸ ਅਹਿਮ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ (ਸਾਬਕਾ ਮੀਤ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਰਾਜਵਿੰਦਰ ਸਿੰਘ ਰਾਜਾ ਲਦੇਹ (ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦਿਹਾਤੀ), ਪੀ.ਏ.ਸੀ ਮੈਂਬਰ ਪ੍ਰਿੰਸੀਪਲ ਕਾਬਲ ਸਿੰਘ ਸੰਧੂ ਅਤੇ ਜਨਰਲ ਕੌਂਸਲ ਮੈਂਬਰ ਪਰਮਜੀਤ ਸਿੰਘ ਡੱਲੇਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਤੇ ਡਿਊਟੀਆਂ ਲਗਾਈਆਂ ਗਈਆਂ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ ਅਤੇ ਇਲਾਕੇ ਦੀਆਂ ਔਰਤਾਂ ਤੇ ਆਮ ਲੋਕ ਇਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਅਤੇ ਵਿਧਾਇਕ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਕੱਕੜ ਨੂੰ ਸਦਮਾ, ਪਿਤਾ ਸ਼ਮਸ਼ੇਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ
Ad Position 24