ਚੋਗਾਵਾਂ/ ਅੰਮ੍ਰਿਤਸਰ, 7 ਨਵੰਬਰ (ਗੁਰਵਿੰਦਰ ਸਿੰਘ ਕੁਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਕੱਕੜ ਵਿਖੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਕੱਕੜ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ਼ਮਸ਼ੇਰ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ।
ਇਸ ਖ਼ਬਰ ਨਾਲ ਇਲਾਕੇ ਵਿਚ ਸ਼ੋਕ ਦੀ ਲਹਿਰ ਦੌੜ ਗਈ। ਸਵ. ਸ਼ਮਸ਼ੇਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਨਮ ਅੱਖਾਂ ਨਾਲ ਕਰ ਦਿੱਤਾ ਗਿਆ, ਜਿੱਥੇ ਸੈਂਕੜੇ ਦੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਉਨ੍ਹਾਂ ਨੂੰ ਭਿੱਜੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
ਇਸ ਦੁੱਖ ਦੀ ਘੜੀ ਵਿਚ ਕੱਕੜ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਪਹੁੰਚੀਆਂ। ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਔਲਖ ਚੋਗਾਵਾਂ, ਰਿੰਕੂ ਚੋਗਾਵਾਂ ਸਪੋਕਸਮੈਨ ਪੰਜਾਬ ਯੂਥ ਕਾਂਗਰਸ, ਗੁਰਲਾਲ ਸਿੰਘ ਕੱਕੜ, ਸਾਬਕਾ ਸਰਪੰਚ ਮੇਜਰ ਸਿੰਘ ਕੱਕੜ ਅਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਨੇ ਅਮਨਦੀਪ ਕੱਕੜ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਤਾਜ਼ਾ ਖ਼ਬਰਾਂ
Free
ਸਾਬਕਾ ਮੰਤਰੀ ਅਤੇ ਵਿਧਾਇਕ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਕੱਕੜ ਨੂੰ ਸਦਮਾ, ਪਿਤਾ ਸ਼ਮਸ਼ੇਰ ਸਿੰਘ ਦਾ ਦਿਹਾਂਤ
ਚੋਗਾਵਾਂ/ ਅੰਮ੍ਰਿਤਸਰ, 7 ਨਵੰਬਰ (ਗੁਰਵਿੰਦਰ ਸਿੰਘ ਕੁਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਕੱਕੜ ਵਿਖੇ ਸਾਬਕਾ ਮੰਤਰੀ...
ਅਜੀਤ ਡੈਸਕ
07-11-2026