08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਪਰਾਲੀ ਦੇ ਧੂੰਏਂ ਅਤੇ ਪਟਾਕਿਆਂ ਦੇ ਪ੍ਰਦੂਸ਼ਣ ਨੇ ਵਿਗਾੜਿਆ ਗੁਰੂਹਰਸਹਾਏ ਦੀ ਹਵਾ ਦਾ ਮਿਆਰ, ਲੋਕਾਂ ਨੂੰ ਸਾਹ ਲੈਣਾ ਹੋਇਆ ਮੁਸ਼ਕਿਲ

ਗੁਰੂਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ)- ਜਿੱਥੇ ਬੀਤੇ ਦਿਨ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਵੱਲੋਂ ਦੀਵਾਲੀ ਦਾ ਤਿਉਹਾਰ...

Ad Position 21
No active advertisement
ਅਜੀਤ ਡੈਸਕ 09-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ)- ਜਿੱਥੇ ਬੀਤੇ ਦਿਨ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਵੱਲੋਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਇਸ ਤਿਉਹਾਰ ਤੋਂ ਪਹਿਲਾਂ ਹੀ ਝੋਨੇ ਦੀ ਪਰਾਲੀ ਸਾੜਨ ਕਾਰਨ ਫੈਲ ਰਹੇ ਧੂੰਏਂ ਨੇ ਗੁਰੂਹਰਸਹਾਏ ਸ਼ਹਿਰ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਦਿੱਤਾ ਸੀ। ਹੁਣ ਦੀਵਾਲੀ ਮੌਕੇ ਵੱਡੀ ਗਿਣਤੀ ਵਿਚ ਚਲਾਏ ਗਏ ਪਟਾਕਿਆਂ ਕਾਰਨ ਹਵਾ ਵਿਚ ਹੋਰ ਧੂੰਆਂ ਅਤੇ ਪ੍ਰਦੂਸ਼ਣ ਵਧ ਗਿਆ ਹੈ, ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਪਹਿਲਾਂ ਹੀ ਕਿਸਾਨਾਂ ਵਲੋਂ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜੇ ਜਾਣ ਕਾਰਨ ਗੁਰੂਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਧੂੰਏਂ ਦੀ ਸੰਘਣੀ ਪਰਤ ਛਾਈ ਹੋਈ ਸੀ। ਇਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ। ਪਰ ਦੀਵਾਲੀ ਦੀ ਰਾਤ ਚਲਾਏ ਗਏ ਪਟਾਕਿਆਂ ਤੋਂ ਨਿਕਲੇ ਧੂੰਏਂ ਨੇ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਸ਼ਹਿਰ ਵਿਚ ਹਵਾ ਪ੍ਰਦੂਸ਼ਿਤ ਹੋਣ ਕਾਰਨ ਕਈ ਥਾਵਾਂ 'ਤੇ ਧੂੰਏਂ ਵਰਗਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ਹਿਰ ਵਾਸੀਆਂ ਅਨੁਸਾਰ ਪ੍ਰਦੂਸ਼ਣ ਕਾਰਨ ਲੋਕਾਂ ਦੀਆਂ ਅੱਖਾਂ ਵਿਚ ਜਲਣ ਅਤੇ ਪਾਣੀ ਆਉਣ ਦੀ ਸਮੱਸਿਆ ਹੋ ਰਹੀ ਹੈ, ਜਦਕਿ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਕਾਫ਼ੀ ਮੁਸ਼ਕਿਲ ਆ ਰਹੀ ਹੈ। ਹਾਲਾਤ ਇਹ ਹਨ ਕਿ ਕਈ ਸ਼ਹਿਰ ਵਾਸੀ ਧੂੰਏਂ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਆਪਣੇ ਮੂੰਹ 'ਤੇ ਮਾਸਕ ਲਗਾ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਕੇ ਖੁਸ਼ੀਆਂ ਮਨਾਉਣ ਦੇ ਨਾਲ-ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਪਰਾਲੀ ਸਾੜਨ ਅਤੇ ਪਟਾਕਿਆਂ ਕਾਰਨ ਵਧ ਰਹੇ ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ 'ਤੇ ਪੈ ਸਕਦਾ ਹੈ।

ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਟਾਕਿਆਂ ਦੀ ਵਰਤੋਂ ਘੱਟ ਕਰਨ ਅਤੇ ਵੱਧ ਤੋਂ ਵੱਧ ਗਰੀਨ ਦੀਵਾਲੀ ਮਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕੇ।

Ad Position 22
No active advertisement
ਅਗਲੀ ਖ਼ਬਰ 21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ ਸੈਟੇਲਾਈਟ ਰਾਹੀਂ ਆਏ ਸਾਹਮਣੇ
Ad Position 24