ਕਪੂਰਥਲਾ, 9 ਨਵੰਬਰ (ਅਮਰਜੀਤ ਸਿੰਘ ਸਡਾਨਾ)- ਅੱਜ ਰਾਤ ਦੇ ਸਮੇਂ ਮੁਹੱਲਾ ਮਹਿਤਾਬਗੜ੍ਹ ਵਿਖੇ ਦੋ ਧਿਰਾਂ ਦਰਮਿਆਨ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਚਲਾਈਆਂ ਗੋਲੀਆਂ ਕਾਰਨ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮੁਹੱਲਾ ਵਾਸੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾਂਦਾ ਹੈ ਕਿ 27 ਸਾਲਾ ਇਹ ਨੌਜਵਾਨ ਪਹਿਲਵਾਨੀ ਕਰਦਾ ਸੀ ਤੇ ਕੁੱਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਉਕਤ ਘਟਨਾ ਨੂੰ ਲੈ ਕੇ ਮੁਹੱਲਾ ਵਾਸੀਆਂ ਅਤੇ ਪਹਿਲਵਾਨ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।