10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਵਲੋਂ 3 ਪਿਸਤੌਲ ਤੇ 2 ਕਿਲੋ ਦੇ ਕਰੀਬ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 27 ਬਟਾਲੀਅਨ ਦੇ ਜਵਾਨਾਂ ਨੇ ਅੱਜ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ...

Ad Position 21
No active advertisement
ਅਜੀਤ ਡੈਸਕ 10-11-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਦੀ 27 ਬਟਾਲੀਅਨ ਦੇ ਜਵਾਨਾਂ ਨੇ ਅੱਜ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਤਲਵੰਡੀ ਗੁਰਾਇਆ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ 3 ਪਿਸਤੌਲ, 6 ਮੈਗਜ਼ੀਨ ਤੇ 1 ਕਿਲੋ 900 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਹਥਿਆਰਾਂ ਅਤੇ ਹੈਰੋਇਨ ਦੀ ਇਸ ਖੇਪ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ ਨੂੰ ਪਹੁੰਚਣਗੇ ਦਸੂਹਾ ਅਗਲੀ ਖ਼ਬਰ ਬਾਰਿਸ਼ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ
Ad Position 24