10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੂਬੇ 'ਚ ਨਸ਼ੇ ਦਾ ਵਪਾਰ ਹਰ ਹਾਲ ਵਿਚ ਬੰਦ ਕਰਵਾਵਾਂਗੇ- ਹਰਸਿਮਰਤ ਕੌਰ ਬਾਦਲ

ਛੇਹਰਟਾ (ਅੰਮ੍ਰਿਤਸਰ), 10 ਨਵੰਬਰ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ...

Ad Position 21
No active advertisement
ਅਜੀਤ ਡੈਸਕ 10-11-2026

ਛੇਹਰਟਾ (ਅੰਮ੍ਰਿਤਸਰ),10 ਨਵੰਬਰ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਦੇਸ਼-ਵਿਆਪੀ ਮੁਹਿੰਮ ਤਹਿਤ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਦਾ ਆਯੋਜਨ ਸਾਬਕਾ ਕੈਬਨਟ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ, ਬੀਬੀ ਕੰਵਲਜੀਤ ਕੌਰ ਰਣੀਕੇ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਬੀਬੀ ਹਰਸਿਮਰਤਪਾਲ ਕੌਰ ਰਣੀਕੇ ਦੀ ਅਗਵਾਈ ਵਿਚ ਕੀਤਾ ਗਿਆ। ਇਸ ਵਿਸ਼ਾਲ ਰੈਲੀ ਵਿਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ, ਮਾਵਾਂ ਅਤੇ ਧੀਆਂ ਨੇ ਸ਼ਮੂਲੀਅਤ ਕੀਤੀ।

ਰੈਲੀ ਨੂੰ ਮੁੱਖ ਤੌਰ 'ਤੇ ਸੰਬੋਧਨ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਬੀਬੀ ਹਰਸਿਮਰਤ ਕੌਰ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚ ਡੁੱਬ ਰਹੀ ਹੈ ਅਤੇ ਮਾਵਾਂ ਦੇ ਪੁੱਤ ਰੋਜ਼ਾਨਾ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਚਾਰ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਏ ਸਨ, ਪਰ ਅੱਜ ਸੂਬੇ ਵਿਚ ਨਸ਼ਾ ਰੁਕਣ ਦੀ ਬਜਾਏ ਘਰ-ਘਰ ਤੱਕ ਪਹੁੰਚ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਆਪਣੀ ਜਵਾਨੀ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਔਰਤਾਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਨ੍ਹਾਂ ਪਿੰਡਾਂ-ਪਿੰਡਾਂ ਵਿਚ 'ਥੀਕਰੀ ਪਹਿਰੇ' ਲਗਾਉਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਪਿੱਠ ਪੂਰਨ ਵਾਲੇ ਅਨਸਰਾਂ ਨੂੰ ਬੇਨਕਾਬ ਕੀਤਾ ਜਾ ਸਕੇ। ਬੀਬਾ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ, ਨਸ਼ਾ ਤਸਕਰਾਂ ਖ਼ਿਲਾਫ਼ ਬੇਹੱਦ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਇਸ ਤਹਿਤ ਨਸ਼ੇ ਦੇ ਵਪਾਰੀਆਂ ਨੂੰ 10 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ ਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ, ਨਸ਼ਿਆਂ ਖ਼ਿਲਾਫ਼ ਕਾਰਵਾਈ ਲਈ ਇਕ ਵਿਸ਼ੇਸ਼ ਮਹਿਲਾ ਫੋਰਸ (‘ਮਾਈ ਭਾਗੋ ਫੌਜ’) ਬਣਾਈ ਜਾਵੇਗੀ, ਜਿਸਦੀ ਕਮਾਨ ਡੀ.ਜੀ.ਪੀ. ਰੈਂਕ ਦੀ ਮਹਿਲਾ ਪੁਲਿਸ ਅਧਿਕਾਰੀ ਦੇ ਹੱਥ ਹੋਵੇਗੀ। ਬੀਬਾ ਬਾਦਲ ਨੇ ਕਿਹਾ ਕਿ ਪਹਿਲੋਂ ਕਾਂਗਰਸ ਨੇ 80 ਦੇ ਦਹਾਕੇ ਵਿਚ ਗੋਲੀਆਂ ਦੇ ਨਾਲ ਪੰਜਾਬ ਦੀ ਨੌਜਵਾਨ ਪੀੜੀ ਖਤਮ ਕਰ ਦਿੱਤੀ ਸੀ ਤੇ ਹੁਣ ਆਪ ਸਰਕਾਰ ਨੇ ਨਸ਼ਿਆਂ ਦੀ ਗੋਲੀ ਨਾਲ ਨੌਜਵਾਨ ਪੀੜੀ ਨੂੰ ਖ਼ਤਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਸਮੂਹ ਮਾਵਾਂ, ਭੈਣਾਂ ਤੇ ਧੀਆਂ ਨੂੰ ਅਪੀਲ ਕੀਤੀ ਕਿ ਉਹ  2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਤੇ ਸਰਕਾਰ ਬਣਨ ਤੋਂ ਬਾਅਦ ਤੁਰੰਤ ਪੰਜਾਬ ਵਿਚ ਨਸ਼ਿਆਂ ਤੇ ਗੈਂਗਸਟਰਾਂ ਦਾ ਖਾਤਮਾ ਕੀਤਾ ਜਾਵੇਗਾ।

ਇਸ ਮੌਕੇ ਹਲਕੇ ਦੇ ਸਥਾਨਕ ਅਕਾਲੀ ਆਗੂਆਂ ਨੇ ਵੀ ਸਰਕਾਰ 'ਤੇ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਨਾਲ ਕੀਤੇ ਵਿੱਤੀ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਦੋਸ਼ ਲਗਾਏ। ਰੈਲੀ ਵਿਚ ਪਹੁੰਚੀਆਂ ਔਰਤਾਂ ਦੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਸਨ ਅਤੇ ਪੂਰਾ ਪੰਡਾਲ ‘ਮਾਵਾਂ-ਧੀਆਂ ਦੀ ਲਲਕਾਰ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ:ਮੰਗਵਿੰਦਰ ਸਿੰਘ ਖਾਪੜਖੇੜੀ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਜਥੇ:ਕੁਲਵੰਤ ਸਿੰਘ ਲਖਨਊ ਵਾਲੇ, ਸਰਕਲ ਪ੍ਰਧਾਨ ਪ੍ਰੇਮ ਸਿੰਘ ਸ਼ਾਹ, ਜਥੇ ਹੀਰਾ ਸਿੰਘ ਆੜਤੀ, ਅਮਨਪ੍ਰੀਤ ਸਿੰਘ ਥਿੰਦ, ਸਵਿੰਦਰ ਸਿੰਘ ਬਾਸਰਕੇ, ਬਲਾਕ ਸੰਮਤੀ ਮੈਂਬਰ ਨਵਪ੍ਰੀਤ ਸਿੰਘ ਬਾਸਰਕੇ, ਜਥੇ:ਕੁਲਦੀਪ ਸਿੰਘ ਧੱਤਲ, ਡਾ: ਸੁੱਖ ਖਾਪੜਖੇੜੀ, ਜਤਿੰਦਰ ਸਿੰਘ ਰਾਮੂਵਾਲ, ਗੁਰਦਿਆਲ ਸਿੰਘ ਬਾਸਰਕੇ, ਬਲਵਿੰਦਰ ਸਿੰਘ ਬਾਊ ਸਮੇਤ ਵੱਡੀ ਗਿਣਤੀ ਦੇ ਵਿਚ ਵਰਕਰ ਹਾਜ਼ਰ ਸਨ।  

Ad Position 22
No active advertisement
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਉਰਦੂ ਗ਼ਜ਼ਲਾਂ 'ਤੇ ਅਧਾਰਿਤ 20ਵੀਂ ਸੰਗੀਤਕ ਐਲਬਮ 'ਜੰਗਲ ਕਾ ਅੰਧੇਰਾ' ਦੀ ਦੂਜੀ ਗ਼ਜ਼ਲ 'ਜ਼... ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਨਸ਼ਿਆਂ ਦੀ ਵੱਡੀ ਖੇਪ ਬਰਾਮਦ
Ad Position 24