10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੁਕਤਸਰ ਰੋਡ ’ਤੇ ਘਰ ਵਿਚ ਲੱਗੀ ਭਿਆਨਕ ਅੱਗ, ਪਰਿਵਾਰ ਦਾ ਸਾਰਾ ਘਰੇਲੂ ਸਮਾਨ ਸੜ ਕੇ ਸੁਆਹ

ਗੁਰੂਹਰਸਹਾਏ (ਫ਼ਿਰੋਜ਼ਪੁਰ), 10 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਮੁਕਤਸਰ ਰੋਡ ’ਤੇ ਬਲਕਾਰੇ ਦੀ ਵਰਕਸ਼ਾਪ ਦੇ ਪਿਛਲੇ ਪਾਸੇ ਸਥਿਤ....

Ad Position 21
No active advertisement
ਅਜੀਤ ਡੈਸਕ 10-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 10 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਮੁਕਤਸਰ ਰੋਡ ’ਤੇ ਬਲਕਾਰੇ ਦੀ ਵਰਕਸ਼ਾਪ ਦੇ ਪਿਛਲੇ ਪਾਸੇ ਸਥਿਤ ਸ਼ੁਬੇਗ ਸਿੰਘ ਦੇ ਘਰ ਵਿਚ ਬੀਤੀ ਰਾਤ ਅਚਾਨਕ ਅੱਗ ਲੱਗਣ ਕਾਰਨ ਪਰਿਵਾਰ ਦਾ ਭਾਰੀ ਨੁਕਸਾਨ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਘਰ ਦੇ ਇਕ ਕਮਰੇ ਵਿਚ ਪਿਆ ਸਾਰਾ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਵਿਚ ਪਰਿਵਾਰ ਦੇ ਸਰਦੀਆਂ ਅਤੇ ਗਰਮੀਆਂ ਦੇ ਕੱਪੜੇ, ਗੱਦੇ, ਰਜਾਈਆਂ, ਨਕਦੀ, ਜ਼ਰੂਰੀ ਦਸਤਾਵੇਜ਼ਾਂ ਸਮੇਤ ਹੋਰ ਕੀਮਤੀ ਸਾਮਾਨ ਸੜ ਕੇ ਨਸ਼ਟ ਹੋ ਗਿਆ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 2 ਵਜੇ ਘਰ ਦੇ ਕੱਪੜਿਆਂ ਵਾਲੇ ਕਮਰੇ ਵਿਚ ਅਚਾਨਕ ਅੱਗ ਲੱਗ ਗਈ। ਸਵੇਰੇ ਕਰੀਬ ਸਾਢੇ ਤਿੰਨ ਵਜੇ ਜਦੋਂ ਸ਼ੁਬੇਗ ਸਿੰਘ ਦੀ ਪਤਨੀ ਪ੍ਰਭਾਤਫੇਰੀ ’ਤੇ ਜਾਣ ਲਈ ਉੱਠੀ ਤਾਂ ਉਸ ਨੇ ਕਮਰੇ ਵਿਚੋਂ ਧੂੰਆਂ ਨਿਕਲਦਾ ਦੇਖਿਆ। ਜਦੋਂ ਉਸ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਇਹ ਦੇਖ ਕੇ ਪਰਿਵਾਰ ਵਿਚ ਹਫੜਾ-ਦਫੜੀ ਮਚ ਗਈ ਅਤੇ ਤੁਰੰਤ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ।

ਪਰਿਵਾਰਕ ਮੈਂਬਰਾਂ ਨੇ ਬਾਲਟੀਆਂ ਅਤੇ ਹੋਰ ਭਾਂਡਿਆਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਕੀਤੀ। ਕਰੀਬ ਦੋ ਤੋਂ ਤਿੰਨ ਘੰਟਿਆਂ ਦੀ ਲਗਾਤਾਰ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਤਾਂ ਪਾ ਲਿਆ ਗਿਆ, ਪਰ ਉਦੋਂ ਤੱਕ ਕਮਰੇ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਕਾਰਨ ਪਰਿਵਾਰ ਨੂੰ ਆਰਥਿਕ ਤੌਰ ’ਤੇ ਵੱਡਾ ਝਟਕਾ ਲੱਗਾ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਅੱਗ ਦੀ ਘਟਨਾ ਵਿਚ ਉਨ੍ਹਾਂ ਦੇ ਪਹਿਨਣ ਵਾਲੇ ਸਾਰੇ ਮੌਸਮਾਂ ਦੇ ਕੱਪੜੇ, ਬਿਸਤਰੇ, ਨਕਦੀ ਅਤੇ ਘਰ ਦੇ ਕਈ ਜ਼ਰੂਰੀ ਦਸਤਾਵੇਜ਼ ਸੜ ਗਏ ਹਨ। ਹੁਣ ਪਰਿਵਾਰ ਕੋਲ ਸਿਰਫ਼ ਸਰੀਰ ’ਤੇ ਪਹਿਨੇ ਹੋਏ ਕੱਪੜੇ ਹੀ ਬਚੇ ਹਨ। ਅਚਾਨਕ ਵਾਪਰੀ ਇਸ ਘਟਨਾ ਕਾਰਨ ਪਰਿਵਾਰ ਸਾਹਮਣੇ ਮੁੜ ਘਰੇਲੂ ਜੀਵਨ ਨੂੰ ਲੀਹ ’ਤੇ ਲਿਆਉਣ ਦੀ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇ, ਤਾਂ ਜੋ ਪਰਿਵਾਰ ਨੂੰ ਇਸ ਮੁਸ਼ਕਲ ਘੜੀ ਵਿਚ ਕੁਝ ਰਾਹਤ ਮਿਲ ਸਕੇ ਅਤੇ ਉਹ ਮੁੜ ਆਪਣਾ ਜੀਵਨ ਸੁਚਾਰੂ ਢੰਗ ਨਾਲ ਸ਼ੁਰੂ ਕਰ ਸਕਣ।

Ad Position 22
No active advertisement
ਪਿਛਲੀ ਖ਼ਬਰ ਇਕ ਬਾਂਹ ਨਾਲ ਗੋਲਾ ਸੁੱਟ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਪੈਰਾ ਖਿਡਾਰੀ ਮੁਹੰਮਦ ਯਾਸਰ ਦਾ ਐੱਸ.ਐੱਸ.ਪੀ. ਖੱਖ ਵਲੋਂ... ਅਗਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ
Ad Position 24