10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੜਕ ਹਾਦਸੇ ਵਿਚ ਮਜ਼ਦੂਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪਿੰਡ ਬੀਰ ਕਲ੍ਹਾਂ ਅਤੇ ਬੀਰ ਖੁਰਦ ਵਿਚਕਾਰ ਹੋਏ ਸੜਕ ਹਾਦਸੇ...

Ad Position 21
No active advertisement
ਅਜੀਤ ਡੈਸਕ 10-11-2026

ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪਿੰਡ ਬੀਰ ਕਲ੍ਹਾਂ ਅਤੇ ਬੀਰ ਖੁਰਦ ਵਿਚਕਾਰ ਹੋਏ ਸੜਕ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਤੇਜ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬੀਰ ਖੁਰਦ ਜ਼ਿਲ੍ਹਾ ਮਾਨਸਾ ਕੰਮ ਧੰਦੇ ਤੋਂ ਵਿਹਲਾ ਹੋ ਕੇ ਮੋਟਰਸਾਇਕਲ ਤੇ ਘਰ ਪਰਤ ਰਿਹਾ ਸੀ।

ਪਿੰਡ ਬੀਰ ਕਲ੍ਹਾਂ ਤੋਂ ਬੀਰ ਖੁਰਦ ਨੂੰ ਜਾਂਦੀ ਸੜਕ ਤੇ ਅੱਗਿਉਂ ਆ ਰਹੇ ਇਕ ਟ੍ਰੈਕਟਰ ਟਰਾਲੀ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਗੁਰਤੇਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਜੈਬ ਸਿੰਘ ਅਤੇ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਵਾਸੀਆਨ ਬੀਰ ਖੁਰਦ ਦੇ ਬਿਆਨਾਂ ਤੇ ਟ੍ਰੈਕਟਰ ਚਾਲਕ ਜਗਸੀਰ ਸਿੰਘ ਵਾਸੀ ਪਿੰਡ ਬੀਰ ਕਲ੍ਹਾਂ ਖਿਲਾਫ ਬੀ. ਐਨ. ਐਸ. ਐਸ .ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨ ਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਆਨਲਾਈਨ ਠੱਗੀ ਕਰਨ ਦੇ ਸ਼ੱਕ ’ਚ ਨੌਜਵਾਨ ਨੂੰ ਦੁਕਾਨਦਾਰਾਂ ਨੇ ਕੀਤਾ ਕਾਬੂ
Ad Position 24