10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਈ.ਟੀ.ਓ. ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨ ਪ੍ਰੀਤ ਸਿੰਘ ਦਾ ਸਨਮਾਨ

ਜੰਡਿਆਲਾ ਗੁਰੂ (ਅੰਮ੍ਰਿਤਸਰ), 10 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ...

Ad Position 21
No active advertisement
ਅਜੀਤ ਡੈਸਕ 10-11-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 10  ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਸ. ਜਰਮਨ ਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਜੰਡਿਆਲਾ  ਗੁਰੂ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਜਰਮਨ ਪ੍ਰੀਤ ਸਿੰਘ ਨੇ ਹਾਲ ਹੀ ਵਿਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਪ੍ਰਤੀਯੋਗਤਾ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਣ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜਰਮਨ ਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਨਾ ਸਿਰਫ਼ ਆਪਣੇ ਪਿੰਡ ਅਤੇ ਹਲਕੇ ਦਾ ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾਂ ਹੀ ਦੇਸ਼ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ ਅਤੇ ਅਜਿਹੇ ਹੋਣਹਾਰ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਉਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਜਰਮਨ ਪ੍ਰੀਤ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਖੇਡ ਦੇ ਦਮ 'ਤੇ ਦੇਸ਼ ਲਈ ਹੋਰ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਰੀਬ 95 ਫ਼ੀਸਦੀ ਕਮੀ- ਅਮਨ ਅਰੋੜਾ ਅਗਲੀ ਖ਼ਬਰ ਸੜਕ ਹਾਦਸੇ ਵਿਚ ਮਜ਼ਦੂਰ ਦੀ ਮੌਤ
Ad Position 24