10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਈਰਾਨ ਨਾਲ ਜੰਗ ਲਗਭਗ ਖ਼ਤਮ ਹੋ ਚੁੱਕੀ ਹੈ-ਟਰੰਪ

ਵਾਸ਼ਿੰਗਟਨ, 10 ਨਵੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਈਰਾਨ ’ਚ ਜੰਗ ਫੌਜੀ ਤੌਰ ’ਤੇ ਅਸਲ ’ਚ ਖਤਮ ਹੋ ਚੁੱਕੀ ਹੈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਫਿਲਹਾਲ ਉਹ ਉਸ ਬੰਬਾਰੀ ਨੂੰ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਨਹੀਂ ਹਨ, ਜਿਸ ਕਾਰਨ ਵਿਸ਼ਵ ਅਰਥਵਿਵਸਥਾ ’ਚ ਹਲਚਲ ਮੱਚ ਗਈ ਸੀ। ਰਾਸ਼ਟਰਪਤੀ ਨੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ..

Ad Position 21
No active advertisement
ਅਜੀਤ ਡੈਸਕ 10-11-2026

ਵਾਸ਼ਿੰਗਟਨ, 10 ਨਵੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਈਰਾਨ ’ਚ ਜੰਗ ਫੌਜੀ ਤੌਰ ’ਤੇ ਅਸਲ ’ਚ ਖਤਮ ਹੋ ਚੁੱਕੀ ਹੈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਫਿਲਹਾਲ ਉਹ ਉਸ ਬੰਬਾਰੀ ਨੂੰ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਨਹੀਂ ਹਨ, ਜਿਸ ਕਾਰਨ ਵਿਸ਼ਵ ਅਰਥਵਿਵਸਥਾ ’ਚ ਹਲਚਲ ਮੱਚ ਗਈ ਸੀ। ਰਾਸ਼ਟਰਪਤੀ ਨੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਮੁਲਾਕਾਤ ਤੋਂ ਬਾਅਦ ਵ੍ਹਾਈਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਈਰਾਨ ਨਾਲ ਜੰਗ ਫ਼ੌਜੀ ਤੌਰ ’ਤੇ ਲਗਪਗ ਖ਼ਤਮ ਹੋ ਚੁੱਕੀ ਹੈ ਤੇ ਫਿਲਹਾਲ ਅਮਰੀਕਾ ਮੌਜੂਦਾ ਸਥਿਤੀ ਬਰਕਰਾਰ ਰੱਖੇਗਾ।

ਟਰੰਪ ਨੇ ਕਿਹਾ ਕਿ ਈਰਾਨ ਦੀ ਫ਼ੌਜੀ ਸਮਰੱਥਾ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੈਰ-ਕਾਰਜਸ਼ੀਲ ਕਰਨ ਲਈ ਲੰਬੇ ਸਮੇਂ ਦੇ ਹੱਲ ਦੀ ਭਾਲ ਕਰ ਰਿਹਾ ਹੈ। ਟਰੰਪ ਨੇ ਉਮੀਦ ਜਤਾਈ ਕਿ ਗੱਲਬਾਤ ਰਾਹੀਂ ਜੰਗ ਖ਼ਤਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਈਰਾਨ ਨਾਲ ਗੱਲਬਾਤ ਚੱਲ ਰਹੀ ਹੈ ਤੇ ਸਕਾਰਾਤਮਕ ਸੰਕੇਤ ਮਿਲ ਰਹੇ ਹਨ। ਹਾਲਾਂਕਿ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਬਦਲੇ ਤਾਂ ਅਮਰੀਕੀ ਫ਼ੌਜ ਕਾਰਵਾਈ ਲਈ ਤਿਆਰ ਹੈ।

ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨ ਦੀਆਂ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ ਰੱਖੇਗਾ ਤੇ ਉਸ ਦੀ ਫ਼ੌਜੀ ਘੇਰਾਬੰਦੀ ਮਜ਼ਬੂਤ ਹੈ। ਉਨ੍ਹਾਂ ਹਮਲੇ ਮੁੜ ਸ਼ੁਰੂ ਹੋਣ ਦੀ ਸੂਰਤ ’ਚ 38 ਪੁਲਾਂ ਸਮੇਤ ਕਈ ਅਹਿਮ ਬੁਨਿਆਦੀ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਕਹੀ। ਇਸ ਦੌਰਾਨ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਕਿਹਾ ਕਿ ਜੰਗ ਬਾਰੇ ਅਗਲਾ ਫ਼ੈਸਲਾ ਰਾਸ਼ਟਰਪਤੀ ਟਰੰਪ ਨੇ ਕਰਨਾ ਹੈ। ਦੂਜੇ ਪਾਸੇ ਈਰਾਨ ਨੇ ਪ੍ਰਮਾਣੂ ਗੱਲਬਾਤ ਤੋਂ ਪਹਿਲਾਂ ਅਮਰੀਕਾ ਵਲੋਂ ਬੰਦਰਗਾਹਾਂ ਦੀ ਨਾਕਾਬੰਦੀ ਖ਼ਤਮ ਕਰਨ, ਪਾਬੰਦੀਆਂ ਹਟਾਉਣ ਤੇ ਜੰਗੀ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਕਈ ਮੰਗਾਂ ਰੱਖੀਆਂ ਹਨ।

ਜ਼ਿਕਰਯੋਗ ਹੈ ਕਿ ਅਮਰੀਕਾ ’ਚ ਪਿਛਲੇ ਹਫ਼ਤੇ ਹੋਈਆਂ ਮੱਧਕਾਲੀ ਚੋਣਾਂ ’ਚ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਕਾਂਗਰਸ ਦੇ ਦੋਵਾਂ ਸਦਨਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਈਰਾਨ ਨਾਲ ਜੰਗ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਵੀ ਚੋਣਾਂ ਦੌਰਾਨ ਵੱਡੇ ਮੁੱਦੇ ਰਹੇ।

Ad Position 22
No active advertisement
ਪਿਛਲੀ ਖ਼ਬਰ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਅਬੂਧਾਬੀ ’ਚ ਤਿੰਨ ਧਿਰੀ ਗੱਲਬਾਤ ਸ਼ੁਰੂ ਅਗਲੀ ਖ਼ਬਰ 24 ਘੰਟਿਆਂ ਦੌਰਾਨ ਪਿੰਡ ਬਰਵਾਲੀ ਕਲਾਂ ਦੇ ਦੋ ਵਿਅਕਤੀਆਂ ਦੀਆਂ ਰੇਲਵੇ ਟਰੈਕ ਨੇੜਿਓਂ ਮਿਲੀਆਂ ਲਾਸ਼ਾਂ, ਪਿੰਡ 'ਚ ਸੋਗ ਦੀ...
Ad Position 24