10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਏਸ਼ੀਅਨ ਚੈਂਪੀਅਨਜ਼ ਟਰਾਫੀ ਜੇਤੂ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਨਮਾਨ

ਅੰਮ੍ਰਿਤਸਰ, 10 ਨਵੰਬਰ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਭਾਰਤੀ ਹਾਕੀ ਟੀਮ ਦੇ ਹੋਣਹਾਰ ਖਿਡਾਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਦੇ ਵਸਨੀਕ ਜਰਮਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਖੇ ...

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 10 ਨਵੰਬਰ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਭਾਰਤੀ ਹਾਕੀ ਟੀਮ ਦੇ ਹੋਣਹਾਰ ਖਿਡਾਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਦੇ ਵਸਨੀਕ ਜਰਮਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਮੁਕਾਬਲੇ ਵਿਚ ਭਾਰਤ ਲਈ ਸੋਨ ਤਮਗਾ ਜਿੱਤਣ ਵਿਚ ਅਹਿਮ ਯੋਗਦਾਨ ਪਾਉਣ ਬਦਲੇ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਗਏ ਏਸ਼ੀਅਨ ਚੈਂਪੀਅਨਜ਼ ਟਰਾਫੀ ਮੁਕਾਬਲੇ ਵਿਚ ਜਰਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਟੀਮ ਦੀ ਸੋਨ ਤਮਗਾ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਰਮਨਪ੍ਰੀਤ ਸਿੰਘ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਆਪਣੇ ਪਿੰਡ, ਹਲਕੇ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਅਜਿਹੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਸਿਖਾਉਂਦੀਆਂ ਹਨ।

 
Ad Position 22
No active advertisement
ਪਿਛਲੀ ਖ਼ਬਰ ਯੂਨੈਸਕੋ ਵਲੋਂ ਮਹਾਂਭਾਰਤ ਦੀ 307 ਸਾਲ ਪੁਰਾਣੀ ਪਾਂਡੁਲਿਪੀ ਨੂੰ ਮਾਨਤਾ ਦਿੱਤੀ ਅਗਲੀ ਖ਼ਬਰ ਤਰਬੇਲਾ ਡੈਮ ਪ੍ਰੋਜੈਕਟ ਹਾਦਸੇ ’ਤੇ ਪਾਕਿ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਉੱਚ-ਪੱਧਰੀ ਜਾਂਚ ਦੇ ਹੁਕਮ
Ad Position 24