10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜੰਮੂ-ਕਸ਼ਮੀਰ 'ਚ ਸੈਲਾਨੀਆਂ ਨਾਲ ਭਰਿਆ ਟੈਂਪੋ ਟਰੈਵਲਰ 60 ਫੁੱਟ ਡੂੰਘੀ ਖੱਡ 'ਚ ਡਿੱਗਿਆ, 12 ਜ਼ਖਮੀ, 6 ਦੀ ਹਾਲਤ ਗੰਭੀਰ

ਸ੍ਰੀਨਗਰ, 10 ਨਵੰਬਰ – ਜੰਮੂ-ਕਸ਼ਮੀਰ ਦੇ ਸੈਰ-ਸਪਾਟਾ ਸਥਾਨ ਸੋਨਮਰਗ ਤੋਂ ਸ੍ਰੀਨਗਰ ਜਾ ਰਿਹਾ ਸੈਲਾਨੀਆਂ ਨਾਲ ਭਰਿਆ ਇਕ ਟੈਂਪੋ ਟਰੈਵਲਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜ਼ਿਲ੍ਹੇ ਦੇ ਕੰਗਨ ਇਲਾਕੇ ਵਿਚ ਗੁੰਡ ਸੁੰਬਲ ਪਾਵਰ ਹਾਊਸ ਨੇੜੇ ਤੇਜ਼ ਰਫ਼ਤਾਰ ਵਾਹਨ ਬੇਕਾਬੂ ਹੋ ਕੇ ਕਰੀਬ 60 ਫੁੱਟ ਡੂੰਘੀ ਖੱਡ ਵਿਚ ਜਾ ਡਿੱਗਿਆ। ਇਸ ਹਾਦਸੇ ਵਿਚ ਡਰਾਈਵਰ ....

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀਨਗਰ, 10 ਨਵੰਬਰ – ਜੰਮੂ-ਕਸ਼ਮੀਰ ਦੇ ਸੈਰ-ਸਪਾਟਾ ਸਥਾਨ ਸੋਨਮਰਗ ਤੋਂ ਸ੍ਰੀਨਗਰ ਜਾ ਰਿਹਾ ਸੈਲਾਨੀਆਂ ਨਾਲ ਭਰਿਆ ਇਕ ਟੈਂਪੋ ਟਰੈਵਲਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜ਼ਿਲ੍ਹੇ ਦੇ ਕੰਗਨ ਇਲਾਕੇ ਵਿਚ ਗੁੰਡ ਸੁੰਬਲ ਪਾਵਰ ਹਾਊਸ ਨੇੜੇ ਤੇਜ਼ ਰਫ਼ਤਾਰ ਵਾਹਨ ਬੇਕਾਬੂ ਹੋ ਕੇ ਕਰੀਬ 60 ਫੁੱਟ ਡੂੰਘੀ ਖੱਡ ਵਿਚ ਜਾ ਡਿੱਗਿਆ। ਇਸ ਹਾਦਸੇ ਵਿਚ ਡਰਾਈਵਰ ਸਮੇਤ 12 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਹਾਦਸੇ ਸਮੇਂ ਟੈਂਪੋ ਟਰੈਵਲਰ ਵਿਚ 18 ਸੈਲਾਨੀ ਸਵਾਰ ਸਨ। ਜ਼ਖਮੀਆਂ ਵਿਚ ਗੁਜਰਾਤ, ਪੱਛਮੀ ਬੰਗਾਲ ਅਤੇ ਪੰਜਾਬ ਦੇ ਗੁਰਦਾਸਪੁਰ ਨਾਲ ਸਬੰਧਤ ਸੈਲਾਨੀ ਵੀ ਸ਼ਾਮਲ ਹਨ।

ਸਥਾਨਕ ਲੋਕਾਂ ਅਤੇ ਪੁਲਿਸ ਨੇ ਚਲਾਇਆ ਬਚਾਅ ਕਾਰਜ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਖੱਡ ਵਿਚ ਫਸੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਤੁਰੰਤ ਇਲਾਜ ਲਈ ਭੇਜਿਆ ਗਿਆ। ਜ਼ਖਮੀਆਂ ਦੀ ਗਿਣਤੀ ਨੂੰ ਦੇਖਦਿਆਂ ਸੋਨਮਰਗ, ਗੁੰਡ ਅਤੇ ਗਨੀਵਨ ਦੇ ਸਿਹਤ ਕੇਂਦਰਾਂ ਤੋਂ ਐਂਬੂਲੈਂਸਾਂ ਬੁਲਾਈਆਂ ਗਈਆਂ।

ਸਾਰੇ ਜ਼ਖਮੀਆਂ ਨੂੰ ਪਹਿਲਾਂ ਪੀ.ਐੱਚ.ਸੀ. ਗੁੰਡ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਐਸ.ਕੇ.ਆਈ.ਐੱਮ.ਐੱਸ. ਸੌਰਾ, ਸ੍ਰੀਨਗਰ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਵਿਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਤੇਜ਼ ਰਫ਼ਤਾਰ ਕਾਰਨ ਵਾਹਨ ਬੇਕਾਬੂ ਹੋਣ ਦਾ ਖਦਸ਼ਾ
ਐੱਸ.ਡੀ.ਪੀ.ਓ. ਕੰਗਨ ਰਾਜੇਸ਼ ਰੈਨਾ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਪਹਿਲਾਂ ਪੀ.ਐੱਚ.ਸੀ. ਗੁੰਡ ਅਤੇ ਫਿਰ ਸ੍ਰੀਨਗਰ ਦੇ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਅੰਦਾਜ਼ੇ ਅਨੁਸਾਰ ਤੇਜ਼ ਰਫ਼ਤਾਰ ਕਾਰਨ ਵਾਹਨ ਬੇਕਾਬੂ ਹੋਣ ਦਾ ਖਦਸ਼ਾ ਹੈ।

ਹਾਦਸੇ ਵਿਚ ਜ਼ਖਮੀ ਹੋਣ ਵਾਲਿਆਂ ਵਿਚ ਗੁਜਰਾਤ ਦੇ ਅਹਿਮਦਾਬਾਦ ਅਤੇ ਸੂਰਤ, ਪੱਛਮੀ ਬੰਗਾਲ ਅਤੇ ਪੰਜਾਬ ਦੇ ਗੁਰਦਾਸਪੁਰ ਦੇ ਸੈਲਾਨੀ ਸ਼ਾਮਲ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Ad Position 22
No active advertisement
ਪਿਛਲੀ ਖ਼ਬਰ ਲੋਕਾਂ ’ਚ ਡਰ ਪੈਦਾ ਕਰਨ ਲਈ ਗਲਤ ਜਾਣਕਾਰੀ ਫੈਲਾਉਣਾ ਗੰਭੀਰ ਮੁੱਦਾ- ਰਾਸ਼ਟਰਪਤੀ ਅਗਲੀ ਖ਼ਬਰ ਜਲਵਾਯੂ ਤਬਦੀਲੀ ਨਾਲ ਨਜਿੱਠਣ ਦੇ ਯਤਨਾਂ ’ਚ ਕਿਸੇ ਨੂੰ ਵੀ ਪਿੱਛੇ ਨਹੀਂ ਛੱਡਿਆ ਜਾਣਾ ਚਾਹੀਦਾ- ਭਾਰਤ
Ad Position 24