11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀਆਂ ’ਚੋਂ ਇਕ ਹੋਰ ਔਰਤ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 9 ਹੋਈ

ਲਹਿਰਾਗਾਗਾ, (ਸੰਗਰੂਰ), 11 ਨਵੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਬੀਤੀ 18 ਅਕਤੂਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਇਕ ਹੋਰ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 11-11-2026

ਲਹਿਰਾਗਾਗਾ, (ਸੰਗਰੂਰ), 11 ਨਵੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਬੀਤੀ 18 ਅਕਤੂਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਇਕ ਹੋਰ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਪਹਿਲਾਂ ਹੀ ਅੱਠ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਦਕਿ ਇਕ ਦਰਜਨ ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਪਰਮੇਸ਼ਵਰੀ ਦੇਵੀ (60)ਪਤਨੀ ਨਰਾਤਾ ਸਿੰਘ ਦੀ ਲੰਘੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਹਾਲਤ ਹਾਦਸੇ ਤੋਂ ਬਾਅਦ ਹੀ ਨਾਜ਼ੁਕ ਬਣੀ ਹੋਈ ਸੀ ਅਤੇ ਪਿਛਲੇ 23 ਦਿਨਾਂ ਤੋਂ ਰਾਜਿੰਦਰਾ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਭੁਟਾਲ ਨੇ ਦੱਸਿਆ ਕਿ ਮ੍ਰਿਤਕ ਪਰਮੇਸ਼ਵਰੀ ਦੇਵੀ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਮੇਟੀ ਦੇ ਮੈਂਬਰ ਐੱਸ.ਡੀ.ਐੱਮ. ਰਾਕੇਸ਼ ਪ੍ਰਕਾਸ਼ ਗਰਗ ਨੂੰ ਮਿਲੇ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਵਿੱਚ ਪਹਿਲਾਂ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਜੋ ਮੁਆਵਜ਼ਾ ਦਿੱਤਾ ਗਿਆ ਹੈ, ਉਸੇ ਤਰਜ਼ ’ਤੇ ਪਰਮੇਸ਼ਵਰੀ ਦੇਵੀ ਦੇ ਪਰਿਵਾਰ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅਸਾਮ: ਰੇਲਗੱਡੀ ਦਾ ਇੰਜਣ ਅਤੇ ਡੱਬੇ ਪਟੜੀ ਤੋਂ ਉਤਰੇ, 50 ਯਾਤਰੀ ਜ਼ਖਮੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਸੰਗਰੂਰ ਸੜਕ ਹਾਦਸੇ ’ਤੇ ਪ੍ਰਗਟਾਇਆ ਦੁੱਖ
Ad Position 24