11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਕਤਲ

ਜਲਾਲਾਬਾਦ,11ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਕੰਨਲ਼ਾਂ ਵਾਲੇ ਝੁੱਗੇ ਵਿਖੇ ਬੀਤੀ ਰਾਤ ਆਪਣੇ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਅਣ-ਪਛਾਤੇ ਵਿਅਕਤੀਆਂ ਵਲੋਂ ਚੁੰਨੀ ਨਾਲ ਗਲਾ ਘੁੱਟ ਕੇ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ

Ad Position 21
No active advertisement
ਅਜੀਤ ਡੈਸਕ 11-11-2026

ਜਲਾਲਾਬਾਦ,11ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਕੰਨਲ਼ਾਂ ਵਾਲੇ ਝੁੱਗੇ ਵਿਖੇ ਬੀਤੀ ਰਾਤ ਆਪਣੇ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਅਣ-ਪਛਾਤੇ ਵਿਅਕਤੀਆਂ ਵਲੋਂ ਚੁੰਨੀ ਨਾਲ ਗਲਾ ਘੁੱਟ ਕੇ ਬੇ-ਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰੋ ਬਾਈ (82 ) ਪਤਨੀ ਕਰਤਾਰ ਸਿੰਘ  ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੇ ਪੁਰਾਣੇ ਘਰ ਵਿਚ ਸੌਣ ਲਈ ਗਈ ਹੋਈ ਸੀ। ਉਸ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦਾ ਮੌਜੂਦਾ ਘਰ ਪੁਰਾਣੇ ਘਰ ਦੇ ਨਾਲ ਹੀ ਹੈ ਅਤੇ ਉਸ ਦੀ ਮਾਤਾ ਰਾਤ ਸਮੇਂ ਸਿਰਫ਼ ਸੌਣ ਲਈ ਪੁਰਾਣੇ ਘਰ ਵਿਚ ਜਾਂਦੀ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ’ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਉਸ ਦੀ ਪਤਨੀ ਨੇ 8 ਵਜੇ ਦੇ ਕਰੀਬ ਆ ਕੇ ਦੱਸਿਆ ਕਿ ਮਾਤਾ ਨੂੰ ਕਿਸੇ ਨੇ ਚੁੰਨੀ ਨਾਲ ਬੰਨ੍ਹਿਆ ਹੋਇਆ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਬਜ਼ੁਰਗ ਮਹਿਲਾ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦਾ ਗਲ਼ਾ ਚੁੰਨੀ ਨਾਲ ਘੁੱਟਿਆ ਹੋਇਆ ਸੀ। ਮ੍ਰਿਤਕਾ ਦੇ ਪੁੱਤਰ ਨੇ ਖ਼ਦਸ਼ਾ ਪ੍ਰਗਟਾਇਆ ਕਿ ਘਰ ਵਿਚ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਹੋਣ ਕਾਰਨ ਲੁੱਟ ਦੀ ਨੀਅਤ ਨਾਲ ਦਾਖ਼ਲ ਹੋਏ ਵਿਅਕਤੀਆਂ ਵਲੋਂ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਭੇਜ ਦਿੱਤਾ ਗਿਆ ਹੈ।  ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਜ਼ੁਰਗ ਮਹਿਲਾ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ‘ਮਾਵਾਂ-ਧੀਆਂ ਲਲਕਾਰ ਰੈਲੀ’ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਦਿੱਤੇ ਜਾਣ ਦੀ ਅਰਜ਼ੀ ਅਦਾਲਤ ਵਿਚ ਦਾਇਰ
Ad Position 24