ਚੰਡੀਗੜ੍ਹ, 11 ਨਵੰਬਰ (ਕਪਿਲ ਵਧਵਾ) - ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਈ.ਡੀ. ਵਲੋਂ ਇਹ ਸੰਮਨ ਮੁਆਵਜ਼ਾ ਰਾਸ਼ੀ ਨਾਲ ਕਥਿਤ ਤੌਰ 'ਤੇ ਜੁੜੀ ਹਵਾਲਾ ਰਾਸ਼ੀ ਦੇ ਮਾਮਲੇ ਦੀ ਜਾਂਚ ਦੇ ਸੰਬੰਧ ਵਿਚ ਭੇਜੇ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈ.ਡੀ. ਦੀਆਂ ਵੱਖ-ਵੱਖ ਟੀਮਾਂ ਵਲੋਂ ਮਹਿਲਾ ਵਿਧਾਇਕ ਨਾਲ ਜੁੜੇ 7 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਕਾਰਵਾਈ ਤੋਂ ਬਾਅਦ ਈ.ਡੀ. ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿਚ ਵਿਧਾਇਕ 'ਤੇ ਕੌਮੀ ਹਾਈਵੇਅ 754 (ਏ) ਲਈ ਅਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜੇ ਦੌਰਾਨ ਇਕ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜੱਪਣ ਦੇ ਦੋਸ਼ ਲਗਾਏ ਗਏ ਸਨ। ਜਾਂਚ ਏਜੰਸੀ ਵਲੋਂ ਇਸ ਮਾਮਲੇ ਵਿਚ ਹਵਾਲਾ ਰਾਸ਼ੀ ਦੇ ਲੈਣ-ਦੇਣ ਦੇ ਪੱਖ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ 6 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਈ.ਡੀ. ਵਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਿਆ ਸੀ। ਸੂਤਰਾਂ ਅਨੁਸਾਰ ਹੁਣ 25 ਨਵੰਬਰ ਨੂੰ ਪੇਸ਼ੀ ਦੌਰਾਨ ਈ.ਡੀ. ਵਲੋਂ ਮੋਗਾ ਦੀ ਵਿਧਾਇਕਾ ਨੂੰ ਆਪਣੀ ਜਾਇਦਾਦ ਦੇ ਦਸਤਾਵੇਜ ਨਾਲ ਲੈ ਕੇ ਪੇਸ਼ ਹੋਣ ਲਈ ਕਿਹਾ ਹੈ। ਜਿਸ ਦੌਰਾਨ ਮੁਆਵਜ਼ਾ ਰਾਸ਼ੀ ਮਾਮਲੇ ਨਾਲ ਸੰਬੰਧਿਤ ਪੁੱਛਗਿੱਛ ਕੀਤੀ ਜਾਣ ਦੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਈ.ਡੀ. ਨੇ 25 ਨਵੰਬਰ ਨੂੰ ਕੀਤਾ ਤਲਬ
ਚੰਡੀਗੜ੍ਹ, 11 ਨਵੰਬਰ (ਕਪਿਲ ਵਧਵਾ) - ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ...
ਅਜੀਤ ਡੈਸਕ
11-11-2026