11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ...

Ad Position 21
No active advertisement
ਅਜੀਤ ਡੈਸਕ 11-11-2026

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਦੀ ਦਾਦੀ ਜੀ ਮਾਤਾ ਚਰਨ ਕੌਰ ਦਾ ਪਿਛਲੀਂ 8 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਹੋਇਆ ਤੇ ਅੰਤਿਮ ਰਸਮਾਂ ਵੀ ਅਜੇ ਬਾਕੀ ਹਨ। ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਸਕਣ। ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਇਹ ਪਰਿਵਾਰ ਲਈ ਬਹੁਤ ਹੀ ਭਾਵਨਾਤਮਿਕ ਤੇ ਧਾਰਮਿਕ ਮਹੱਤਵ ਵਾਲਾ ਮੌਕਾ ਹੈ। ਸਿੱਖ ਪ੍ਰੰਪਰਾਵਾਂ ਅਨੁਸਾਰ ਸਸਕਾਰ ਸਮੇਂ ਪੋਤੇ ਦੀ ਮੌਜੂਦਗੀ ਅਤੇ ਅੰਤਿਮ ਰਸਮਾਂ ਵਿਚ ਉਸਦੀ ਸ਼ਮੂਲੀਅਤ ਬਹੁਤ ਮਹੱਤਵ ਰੱਖਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗੈਰ ਮੌਜੂਦਗੀ ਕਾਰਨ ਪਰਿਵਾਰ ਬਹੁਤ ਮਾਨਸਿਕ ਪੀੜਾਂ ਵਿਚੋਂ ਗੁਜਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਏ.ਐਨ.ਐੱਸ.ਸੀ.ਬੀ.ਐੱਲ. ਧੋਖਾਧੜੀ ਮਾਮਲੇ ਚ 121.35 ਕਰੋੜ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਕੁਰਕ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਭਾਰਤ ਦੇ ਰਾਸ਼ਟਰਪਤੀ ਤੋਂ ਪ੍ਰਾਪਤ ਹੋਇਆ ਹੈ, ਪੰਜਾਬ ਦਾ ਪਹਿਲਾ ਸਵੱਛ ਸ਼ਹਿਰ ਹੋਣ ਦਾ ਮਾਣ -...
Ad Position 24