ਨਵੀਂ ਦਿੱਲੀ, 11 ਨਵੰਬਰ - ਨਵੀਂ ਦਿੱਲੀ, 11 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਲਈ ਵਾਧੂ ਅਹੁਦੇਦਾਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਮਨੀਪੁਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਦੇਸ਼ ਚੋਣ ਕਮੇਟੀ, ਪ੍ਰਚਾਰ ਕਮੇਟੀ, ਚੋਣ ਮਨੋਰਥ ਪੱਤਰ (ਮੈਨੀਫੈਸਟੋ) ਕਮੇਟੀ, ਮੀਡੀਆ ਅਤੇ ਪ੍ਰਚਾਰ ਕਮੇਟੀ, ਅਤੇ ਚੋਣ ਪ੍ਰਬੰਧਨ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਕਾਂਗਰਸ ਆਗੂ ਇਬੋਬੀ ਸਿੰਘ ਨੂੰ ਪ੍ਰਦੇਸ਼ ਚੋਣ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਇਜਾਮ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਕਾਂਗਰਸ ਆਗੂ ਲੋਕੇਸ਼ਵਰ ਸਿੰਘ ਨੂੰ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ ਅਤੇ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਇਜਾਮ ਨੂੰ ਇਸ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਇਜਾਮ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਸਹਿ-ਚੇਅਰਪਰਸਨ ਵੀ ਨਿਯੁਕਤ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਖੜਗੇ ਵਲੋਂ ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਲਈ ਵਾਧੂ ਅਹੁਦੇਦਾਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ
ਨਵੀਂ ਦਿੱਲੀ, 11 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਦੱਸਿਆ ਕਿ...
ਅਜੀਤ ਡੈਸਕ
11-11-2026