ਅਹਿਲਿਆਨਗਰ, 11 ਨਵੰਬਰ (ਏਜੰਸੀ)-ਬਜ਼ੁਰਗ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੇ ਉਸ ਦਾਅਵੇ ਦਾ ਜਵਾਬ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਹਜ਼ਾਰੇ ਦੀ ‘ਇੰਡੀਆ ਅਗੇਂਸਟ ਕਰੱਪਸ਼ਨ’ ਲਹਿਰ ਨੂੰ ‘ਭਾਜਪਾ ਅਤੇ ਆਰ.ਐਸ.ਐਸ. ਦੀ ਗੁਪਤ ਹਮਾਇਤ’ ਹਾਸਿਲ ਸੀ ।
ਹਜ਼ਾਰੇ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਇਸ ਦੀ ਬਜਾਏ ਦੇਸ਼ ਦੇ ਭਲੇ ਬਾਰੇ ਸੋਚਣਾ ਚਾਹੀਦਾ ਹੈ । ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਨੇ ਆਪਣੀ ਸਵੈ-ਜੀਵਨੀ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ਵਿਚ ਲਿਖਿਆ ਹੈ ਕਿ ਮਹਾਰਾਸ਼ਟਰ ਦੇ ਪ੍ਰਮੁੱਖ ਸਮਾਜਿਕ ਕਾਰਕੁਨ ਬਾਬੂਰਾਓ ‘ਅੰਨਾ’ ਹਜ਼ਾਰੇ, ‘ਇੰਡੀਆ ਅਗੇਂਸਟ ਕਰੱਪਸ਼ਨ’ ਨਾਮਕ ਲਹਿਰ ਦੇ ਮੁੱਖ ਚਿਹਰੇ ਵਜੋਂ ਉੱਭਰੇ ਸਨ ।