ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ਼ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਭਾਰੀ ਮਾਤਰਾ ਵਿਚ ਹੈਰੋਇਨ ਅਫ਼ੀਮ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ 117 ਬਟਾਲੀਅਨ ਵਲੋਂ ਛੰਨਾ ਪੋਸਟ ਦੇ ਖੇਤਰ ਵਿਚੋਂ 2 ਪਿਸਤੌਲ 30 ਬੋਰ, 4 ਮੈਗਜੀਨ 11 ਜ਼ਿੰਦਾ ਕਾਰਤੂਸ, 510 ਗ੍ਰਾਮ ਹੈਰੋਇਨ ਅਤੇ 2 ਕਿੱਲੋ 372 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈੀ ਬੀ.ਐਸ.ਐਫ ਵਲੋਂ ਉਕਤ ਬਰਾਮਦਗੀ ਸਮਾਨ ਨੂੰ ਥਾਣਾ ਰਮਦਾਸ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।