12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਿੱਲੀ ਚ ਅੱਜ ਸ਼ਾਮ 'ਆਪ' ਪੀ.ਏ.ਸੀ. ਦੀ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਵਿਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਰਣਨੀਤੀ...

Ad Position 21
No active advertisement
ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਵਿਚ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਅੱਜ ਨਵੀਂ ਦਿੱਲੀ ਵਿਖੇ ਸ਼ਾਮ 4:00 ਵਜੇ ਪਾਰਟੀ ਦੀ ਸਰਵਉੱਚ ਫ਼ੈਸਲਾ ਲੈਣ ਵਾਲੀ ਸੰਸਥਾ ਪੋਲੀਟੀਕਲ ਅਫੇਅਰਜ਼ ਕਮੇਟੀ (ਪੀ.ਏ.ਸੀ.) ਦੀ ਇਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਪਹੁੰਚ ਰਹੇ ਹਨ।
ਪੀ.ਏ.ਸੀ. ਦੀ ਸ਼ਾਮ 4:00 ਵਜੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਚਕਾਰ ਇਕ ਉੱਚ-ਪੱਧਰੀ ਮੀਟਿੰਗ ਹੋਵੇਗੀ। ਇਸ ਮੁਲਾਕਾਤ ਦੌਰਾਨ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਮੌਜੂਦਾ ਵਿਧਾਇਕਾਂ ਦੇ ਕਾਰਜਕਾਲ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਵੇਗੀ।
ਪਾਰਟੀ ਸੂਤਰਾਂ ਅਨੁਸਾਰ, ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਲੋਕਾਂ ਵਿਚ ਕਰਵਾਏ ਗਏ ਅੰਦਰੂਨੀ ਸਰਵੇਖਣ ਅਤੇ ਜ਼ਮੀਨੀ ਫੀਡਬੈਕ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। 
ਸ਼ਾਮ 4:00 ਵਜੇ ਹੋਣ ਵਾਲੀ ਪੀਏਸੀ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਦਿੱਲੀ ਤੋਂ ਜਾਰੀ ਕੀਤੇ ਜਾਣ ਦੀ ਪ੍ਰਬਲ ਸੰਭਾਵਨਾ ਹੈ।
ਦੂਜੀ ਸੂਚੀ ਵਿਚ ਕਈ ਨਵੇਂ ਚਿਹਰਿਆਂ ਅਤੇ ਸਰਗਰਮ 'ਹਲਕਾ ਇੰਚਾਰਜਾਂ' ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ ਕਈ ਪ੍ਰਮੁੱਖ ਮੰਤਰੀਆਂ ਦੇ ਨਾਮ ਵੀ ਇਸ ਸੂਚੀ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ।
ਪਹਿਲੀ ਸੂਚੀ ਤੋਂ ਬਾਅਦ ਹੁਣ ਦੂਜੀ ਸੂਚੀ ਵਿਚ ਮਾਲਵਾ ਦੇ ਨਾਲ-ਨਾਲ ਮਾਝਾ ਅਤੇ ਦੁਆਬਾ ਖੇਤਰਾਂ ਦੀਆਂ ਮਹੱਤਵਪੂਰਨ ਵਿਧਾਨ ਸਭਾ ਸੀਟਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਲੀਡ ਬਣਾਉਂਦੇ ਹੋਏ 31 ਅਕਤੂਬਰ ਨੂੰ ਹੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਪਹਿਲੀ ਸੂਚੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿਚੋਂ 40 ਸੀਟਾਂ 'ਤੇ ਨਾਮ ਤੈਅ ਹੋਣ ਤੋਂ ਬਾਅਦ ਹੁਣ ਬਾਕੀ ਰਹਿੰਦੀਆਂ 77 ਸੀਟਾਂ 'ਤੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ : ਸਾਂਝੇ ਆਪ੍ਰੇਸ਼ਨ ਦੌਰਾਨ ਇਕ ਸ਼ੱਕੀ ਕਾਬੂ, 2 ਹੈਂਡ ਗ੍ਰਨੇਡ ਬਰਾਮਦ ਅਗਲੀ ਖ਼ਬਰ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਚ ਦਾਖ਼ਲ
Ad Position 24