12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐੱਮ.ਐੱਲ.ਏ. ਜਰਨੈਲ ਸਿੰਘ ਨੂੰ ਫਿਰੌਤੀ ਲਈ ਧਮਕੀ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 12 ਨਵੰਬਰ (ਕਪਿਲ ਵਧਵਾ)- ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵਟਸਐਪ ਸੁਨੇਹੇ ਰਾਹੀਂ ਫਿਰੌਤੀ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 12-11-2026

ਐੱਸ. ਏ. ਐੱਸ. ਨਗਰ, 12 ਨਵੰਬਰ (ਕਪਿਲ ਵਧਵਾ)- ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵਟਸਐਪ ਸੁਨੇਹੇ ਰਾਹੀਂ ਫਿਰੌਤੀ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣ-ਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ 7 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 6 ਨਵੰਬਰ ਨੂੰ ਵਿਧਾਇਕ ਜਰਨੈਲ ਸਿੰਘ ਦੇ ਮੋਬਾਈਲ ਫੋਨ 'ਤੇ ਨੰਬਰ ਤੋਂ ਕਾਲ ਆਈ ਅਤੇ ਵਟਸਐਪ 'ਤੇ ਸੁਨੇਹਾ ਵੀ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਬੋਲ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਹਿ ਦੇਵੇ, ਨਹੀਂ ਤਾਂ ਉਨ੍ਹਾਂ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਣ-ਪਛਾਤੇ ਵਿਅਕਤੀ ਨੇ ਉਸ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਸ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਪੁਲਿਸ ਤੋਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਨ, ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈ.ਪੀ. ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਕੇ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਸੀ।

ਵਿਧਾਇਕ ਦੀ ਸ਼ਿਕਾਇਤ 'ਤੇ ਮੁਹਾਲੀ ਪੁਲਿਸ ਨੇ ਦਰਜ ਕੀਤਾ ਮਾਮਲਾ ਦਰਜ

ਪੁਲਿਸ ਕਾਰਵਾਈ ਅਨੁਸਾਰ 6 ਨਵੰਬਰ ਨੂੰ ਪ੍ਰਾਪਤ ਹੋਈ ਦਰਖਾਸਤ ਮੁੱਖ ਅਫ਼ਸਰ ਥਾਣਾ ਵਲੋਂ ਮਾਰਕ ਕੀਤੇ ਜਾਣ ਤੋਂ ਬਾਅਦ ਜਾਂਚ ਲਈ ਇੰਸਪੈਕਟਰ ਨੂੰ ਸੌਂਪੀ ਗਈ। ਦਰਖਾਸਤ ਦੇ ਤੱਥਾਂ ਦੀ ਜਾਂਚ ਉਪਰੰਤ ਪੁਲਿਸ ਨੇ ਫਿਰੌਤੀ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸੰਬੰਧੀ ਅਣ-ਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਿਸ ਵਲੋਂ ਮੋਬਾਈਲ ਨੰਬਰ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕਰਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ਮੌਕੇ ਆਪ ਆਗੂ ਜਸਵੀਰ ਸਿੰਘ ਗੜ੍ਹੀ ਵਲੋ ਕਾਲੀਆ ਝੰਡੀਆ ਨਾਲ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ਸੰਬੰਧੀ ਸਮਾਗਮ ਸੁਰੂ
Ad Position 24