12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਿਪਾਲ - ਇਲੈਕਟ੍ਰਿਕ ਵੈਨ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 10 ਮੌਤਾਂ, 5 ਜ਼ਖ਼ਮੀ

ਮਕਵਾਨਪੁਰ (ਨਿਪਾਲ), 12 ਨਵੰਬਰ - ਮਕਵਾਨਪੁਰ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ...

Ad Position 21
No active advertisement
ਅਜੀਤ ਡੈਸਕ 12-11-2026

ਮਕਵਾਨਪੁਰ (ਨਿਪਾਲ), 12 ਨਵੰਬਰ - ਮਕਵਾਨਪੁਰ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੀਮਫੇਦੀ ਪਿੰਡ ਨਗਰਪਾਲਿਕਾ-6 ਵਿਚ ਚਿਸਾਪਾਨੀ ਗੜ੍ਹੀ ਨੇੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਇਲੈਕਟ੍ਰਿਕ ਵੈਨ ਬੇਕਾਬੂ ਹੋ ਗਈ ਅਤੇ ਸੜਕ ਤੋਂ ਲਗਭਗ 500 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਹਾਦਸੇ ਵਿਚ ਦਸ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਜਾਣਕਾਰੀ ਅਨੁਸਾਰ, ਇਲੈਕਟ੍ਰਿਕ ਵੈਨ ਕਾਠਮੰਡੂ ਤੋਂ ਸਰਲਾਹੀ ਜਾ ਰਹੀ ਸੀ ਕਿ ਚਿਸਾਪਾਨੀ ਗੜ੍ਹੀ ਨੇੜੇ ਚਾਲਕ ਸੰਤੁਲਨ ਗੁਆ ਬੈਠਾ ਤੇ  ਵੈਨ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਦੇ ਕਾਰਨਾਂ ਦੀ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ - ਸੰਵਿਧਾਨ ਚੌਕ 'ਤੇ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ 2 ਗਰੁੱਪ ਭਿੜੇ ਅਗਲੀ ਖ਼ਬਰ ਉੱਚ-ਪੱਧਰੀ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਕੇਜਰੀਵਾਲ ਦੇ ਘਰ
Ad Position 24