ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਆਪ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਅੱਜ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਅੰਮ੍ਰਿਤਸਰ ਜ਼ਿਲੇ ਦੇ ਹਿੱਸੇ ਤਿੰਨ ਟਿਕਟਾਂ ਆਈਆਂ ਹਨ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ, ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਤੋਂ ਮੈਡਮ ਸੋਨੀਆ ਮਾਨ ਉਮੀਦਵਾਰ ਹੋਣਗੇ। ਇਸੇ ਤਰ੍ਹਾਂ ਮਜੀਠਾ ਹਲਕੇ ਤੋਂ ਤਲਬੀਰ ਸਿੰਘ ਗਿੱਲ ਅਤੇ ਅੰਮ੍ਰਿਤਸਰ ਸ਼ਹਿਰ ਦੇ ਉੱਤਰੀ ਹਲਕੇ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਵੀ ਪਾਰਟੀ ਵਲੋਂ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਾਰੀ ਪਹਿਲੀ ਸੂਚੀ ਵਿਚ ਪਾਰਟੀ ਵਲੋਂ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਉਮੀਦਵਾਰ ਐਲਾਨਿਆਂ ਗਿਆ ਸੀ।