ਬਠਿੰਡਾ, 12 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਪੀਸੀਐੱਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਹੈ। ਗੋਪਾਲ ਸਿੰਘ ਕੋਟਫੱਤਾ ਨੇ ਸ਼ੁਰੂਆਤ ਵਿਚ ਡੇਲੀਵੇਜ਼ ਬੇਲਦਾਰ ਵਜੋਂ ਸੇਵਾ ਨਿਭਾਈ ਸੀ ਅਤੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਪੀਸੀਐੱਸ ਅਧਿਕਾਰੀ ਦੇ ਅਹੁਦੇ ਤੱਕ ਪਹੁੰਚੇ।
ਉਨ੍ਹਾਂ ਦਾ ਜੱਦੀ ਪਿੰਡ ਕੋਟਫੱਤਾ ਵੀ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਦਾ ਹੈ। ਕੁਝ ਸਮਾਂ ਪਹਿਲਾਂ ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਹਲਕਾ ਇੰਚਾਰਜ ਲਾਇਆ ਹੋਇਆ ਸੀ।