12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੇਤੀ ਮੰਤਰੀ ਖੁੱਡੀਆਂ ਦੇ ਘਰ ਮੂਹਰੇ 15 ਨਵੰਬਰ ਨੂੰ ਗਰਜਣਗੇ ਖੇਤੀ ਮਾਹਿਰ

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 12 ਨਵੰਬਰ (ਇਕਬਾਲ ਸਿੰਘ ਸ਼ਾਂਤ)- ਖੇਤੀਬਾੜੀ ਵਿਭਾਗ ਦੇ ਪੰਜਾਬ ਭਰ ਤੋਂ ਖੇਤੀ ਮਾਹਰਾਂ ਆਗਾਮੀ 15 ਨਵੰਬਰ...

Ad Position 21
No active advertisement
ਅਜੀਤ ਡੈਸਕ 12-11-2026

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 12 ਨਵੰਬਰ (ਇਕਬਾਲ ਸਿੰਘ ਸ਼ਾਂਤ)- ਖੇਤੀਬਾੜੀ ਵਿਭਾਗ ਦੇ ਪੰਜਾਬ ਭਰ ਤੋਂ ਖੇਤੀ ਮਾਹਰਾਂ ਆਗਾਮੀ 15 ਨਵੰਬਰ ਨੂੰ ਕਾਲੇ ਬਿੱਲੇ ਲਾ ਕੇ ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਮੂਹਰੇ ਪਿੰਡ ਖੁੱਡੀਆਂ ਵਿਚ ਤਿੱਖਾ ਰੋਸ ਪ੍ਰਦਰਸ਼ਨ ਕਰਨਗੇ। ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੀ ਅਣਦੇਖੀ ਕਰਕੇ ਇਹ ਮੁਲਾਜ਼ਮ ਖੇਤੀ ਮੰਤਰੀ ਅਤੇ ਸੂਬਾ ਸਰਕਾਰ ਦੀ ਲਗਾਤਾਰ ਬੇਰੁਖ਼ੀ ਕਰਕੇ ਖੇਤੀ ਮਾਹਿਰ ਭਾਰੀ ਰੋਹਜਦਾ ਹਨ। ਇਹ ਰੋਸ ਪ੍ਰਦਰਸ਼ਨ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ (ਪੀ.ਡੀ.ਐਸ.ਏ.) ਪੰਜਾਬ ਦੇ ਬੈਨਰ ਹੇਠ ਕੀਤਾ ਜਾਵੇਗਾ। ਇਨ੍ਹਾਂ ਤਕਨੀਕੀ ਮਾਹਰਾਂ ਵਿਚ ਖੇਤੀਬਾੜੀ ਵਿਕਾਸ ਅਫਸਰ ਤੇ ਬਾਗਵਾਨੀ ਵਿਕਾਸ ਅਫਸਰਾਂ ਅਤੇ ਸੀਨੀਅਰ ਅਧਿਕਾਰੀ ਵੀ ਆਉਂਦੇ ਹਨ। ਐਸੋਸੀਏਸ਼ਨ ਵਿਚ ਸੱਤ ਸੌ ਤੋਂ ਵੱਧ ਮੈਂਬਰ ਹਨ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਹਰਮਨਪ੍ਰੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਕਾਇਆ ਮੰਗਾਂ ਦਾ ਮਾਮਲਾ ਲੰਮੇ ਸਮੇਂ ਤੋਂ ਸਰਕਾਰ ਤੇ ਵਿਭਾਗ ਸਾਹਮਣੇ ਰੱਖਿਆ ਜਾ ਚੁੱਕਿਆ ਹੈ। ਸੁਣਵਾਈ ਨਾ ਹੋਣ ’ਤੇ ਐਸੋਸੀਏਸ਼ਨ ਵਲੋਂ ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਧਰਨੇ ਲਗਾਏ ਜਾ ਚੁੱਕੇ ਹਨ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨਾਲ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ।

ਜ਼ਿਕਰਯੋਗ ਹੈ ਕਿ ਖੇਤੀ ਤਕਨੀਕੀ ਮਾਹਰਾਂ ਦੀਆਂ ਮੁੱਖ ਮੰਗਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਖੇਤੀਬਾੜੀ ਅਫ਼ਸਰ ਵਜੋਂ ਤਰੱਕੀ, ਖੇਤੀਬਾੜੀ ਵਿਕਾਸ ਅਫਸਰ ਤੇ ਖੇਤੀਬਾੜੀ ਉਪ ਨਿਰੀਖਕ ਦੀਆਂ 50 ਫ਼ੀਸਦ ਤੋਂ ਵੱਧ ਖਾਲੀ ਅਸਾਮੀਆਂ ਨੂੰ ਭਰਨਾ, ਵੈਟਰਨਰੀ ਅਫ਼ਸਰਾਂ ਦੇ ਬਰਾਬਰ ਤਨਖਾਹੀ ਸਮਾਨਤਾ ਬਹਾਲ ਕਰਨਾ, ਲਿੰਕ ਅਫ਼ਸਰ ਨੀਤੀ ਦੀ ਰੱਦਗੀ ਅਤੇ ਤਕਨੀਕੀ ਅਸਾਮੀਆਂ ‘ਤੇ ਗੈਰ-ਤਕਨੀਕੀ ਕਾਡਰ ਦੀ ਤਾਇਨਾਤੀ ਬੰਦ ਕੀਤੇ ਜਾਣਾ ਸ਼ਾਮਲ ਹੈ।

ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 18 ਨਵੰਬਰ ਨੂੰ ਡਾਇਰੈਕਟਰ ਦਫ਼ਤਰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਆਪ ਦੇ ਹਲਕਾ ਰਾਜਾਸਾਂਸੀ ਤੋਂ ਐਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਝੰਜੋਟੀ ਵਲੋਂ ਅਸਤੀਫ਼ਾ ਅਗਲੀ ਖ਼ਬਰ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਐਲਾਨੇ ਜਾਣ ਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਸੁਖਦੀਪ ਛੀਨਾ ਨੇ ਦਿਤਾ ਅਸਤੀਫ...
Ad Position 24