ਬੈਂਗਲੁਰੂ, 13 ਨਵੰਬਰ- ਪ੍ਰਧਾਨ ਮੰਤਰੀ ਮੋਦੀ ਅੱਜ ਕਰਨਾਟਕ ਦੌਰੇ ’ਤੇ ਹਨ। ਇਸ ਦੌਰਾਨ ਉਹ ₹15,600 ਕਰੋੜ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਵਿਚ ਬੈਂਗਲੁਰੂ ਵਿਚ ਪ੍ਰਸ਼ਾਂਤੀ ਕੁਟੀਰਾਮ ਦੇ ਗੋਲਡਨ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਨਗੇ। ਉਹ ਦੁਪਹਿਰ 12:45 ਵਜੇ ਤਾਵਰੇਕੇਰੇ ਤੋਂ IIM ਬੈਂਗਲੁਰੂ ਮੈਟਰੋ ਸਟੇਸ਼ਨ ਤੱਕ ਮੈਟਰੋ ਨੂੰ ਵੀ ਹਰੀ ਝੰਡੀ ਦਿਖਾਉਣਗੇ। ਫਿਰ ਉਹ ਦੁਪਹਿਰ 1:15 ਵਜੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਸ਼ਾਮ ਨੂੰ ਪ੍ਰਧਾਨ ਮੰਤਰੀ ਮੈਸੂਰ ਵਿਚ ਇਕ ਰੁੱਖ ਲਗਾਉਣ ਦੇ ਪ੍ਰੋਗਰਾਮ ਵਿਚ ਹਿੱਸਾ ਲੈਣਗੇ ਅਤੇ ਸ਼ਾਮ 4 ਵਜੇ ਦੇ ਕਰੀਬ ਕੌਸਮੌਸ-ਮੈਸੂਰ ਪਲੈਨੇਟੇਰੀਅਮ ਦਾ ਉਦਘਾਟਨ ਕਰਨਗੇ। ਫਿਰ ਉਹ ਗੁਜਰਾਤ ਲਈ ਰਵਾਨਾ ਹੋਣਗੇ। ਬੈਂਗਲੁਰੂ ਹਵਾਈ ਅੱਡੇ 'ਤੇ ਪਹੁੰਚਣ ’ਤੇ ਮੁੱਖ ਮੰਤਰੀ ਨੇ ਉਨ੍ਹਾਂ ਨੇ ਸਵਾਗਤ ਕੀਤਾ।