ਨਵੀਂ ਦਿੱਲੀ, 13 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਠੰਢ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਪਾਕਿਸਤਾਨ ਦੇ ਲਾਹੌਰ ਨੂੰ ਪਛਾੜ ਕੇ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ। ਸਵਿਸ ਸੰਗਠਨ ਹਵਾ ਗੁਣਵਤਾ ਸੂਚਾਂਕ ਦੇ ਅਨੁਸਾਰ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 334 ਦਰਜ ਕੀਤਾ ਗਿਆ, ਜੋ ਕਿ 'ਖਤਰਨਾਕ' ਸ਼੍ਰੇਣੀ ਵਿਚ ਆਉਂਦਾ ਹੈ।
ਭਾਰਤ ਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਦਿੱਲੀ ਲਈ 403 ਦਾ AQI ਦਰਜ ਕੀਤਾ। ਦਿੱਲੀ ਯੂਨੀਵਰਸਿਟੀ ਦੇ ਆਲੇ-ਦੁਆਲੇ AQI 478 ਅਤੇ ITO ਖੇਤਰ ਵਿਚ 455 ਸੀ। ਸ਼ਹਿਰ ਵਿਚ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ 'ਤੇ ਪਹੁੰਚ ਗਈ ਹੈ। ਸੰਘਣੇ ਧੂੰਏਂ ਕਾਰਨ ਦ੍ਰਿਸ਼ਟੀ ਵੀ ਘੱਟ ਗਈ ਹੈ।