13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਨੇੜੇ ਪਾਰਕ 'ਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ

ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਕੁਝ ਹੀ ਦੂਰੀ 'ਤੇ ਸਥਿਤ ਇਕ ਪਾਰਕ ਵਿਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 13-11-2026

ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਕੁਝ ਹੀ ਦੂਰੀ 'ਤੇ ਸਥਿਤ ਇਕ ਪਾਰਕ ਵਿਚ 34 ਸਾਲਾ ਲੜਕੀ ਦਾ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਉਸ ਦੀ ਲਾਸ਼ ਪਾਰਕ ਵਿਚੋਂ ਬਰਾਮਦ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਲੜਕੀ ਦੀ ਲਾਸ਼ ਦੇ ਕੋਲੋਂ ਹੀ ਕਥਿਤ ਤੌਰ 'ਤੇ ਵਾਰਦਾਤ ਵਿਚ ਵਰਤਿਆ ਗਿਆ ਪੱਥਰ ਵੀ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਸੀ.ਐੱਫ.ਐੱਸ.ਐੱਲ. ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵਲੋਂ ਇਸ ਕਤਲ ਨੂੰ ਕਿਸੇ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਵਲੋਂ ਅੰਜ਼ਾਮ ਦਿੱਤੇ ਜਾਣ ਦੇ ਪਹਿਲੂ ਤੋਂ ਵੀ ਜਾਂਚਿਆ ਜਾ ਰਿਹਾ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਅਤੇ ਮੁਲਜ਼ਮ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ ਅਗਲੀ ਖ਼ਬਰ ਡਿਊਟੀ ’ਤੇ ਜਾ ਰਹੇ 26 ਸਾਲਾ ਨੌਜਵਾਨ ’ਤੇ ਅਣ-ਪਛਾਤਿਆਂ ਵਲੋਂ ਹਮਲਾ
Ad Position 24