13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦੇ 518 ਕਰੋੜ ਰੁਪਏ ਕੀਤੇ ਮੁਆਫ਼

ਚੰਡੀਗੜ੍ਹ, 13 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਅੱਜ ਅਸੀਂ ਪੈਂਡਿੰਗ ਬਿਜਲੀ ਬਿੱਲਾਂ ਲਈ 'OTS ਸਕੀਮ' (One Time Settlement) ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 13-11-2026

ਚੰਡੀਗੜ੍ਹ, 13 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਅੱਜ ਅਸੀਂ ਪੈਂਡਿੰਗ ਬਿਜਲੀ ਬਿੱਲਾਂ ਲਈ 'OTS ਸਕੀਮ' (One Time Settlement) ਦਾ ਐਲਾਨ ਕੀਤਾ ਹੈ। 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ 'ਤੇ ਲੱਗੀ ਪੈਨਲਟੀ ਅਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤਾ ਗਿਆ ਹੈ... ਹੁਣ ਸਿਰਫ਼ ਮੂਲ ਰਕਮ ਭਰਨੀ ਪਵੇਗੀ, ਜਿਸਦਾ 25% ਹੁਣ ਅਤੇ ਬਾਕੀ 75% ਇਕ ਸਾਲ 'ਚ 2 ਆਸਾਨ ਕਿਸ਼ਤਾਂ ਰਾਹੀਂ ਦਿੱਤਾ ਜਾ ਸਕੇਗਾ। ਇਸ ਫੈਸਲੇ ਨਾਲ 24 ਲੱਖ ਤੋਂ ਵੱਧ ਪਰਿਵਾਰਾਂ ਨੂੰ 518 ਕਰੋੜ ਰੁਪਏ ਦਾ ਸਿੱਧਾ ਫਾਇਦਾ ਹੋਵੇਗਾ ਅਤੇ ਕੱਟੇ ਹੋਏ ਕੁਨੈਕਸ਼ਨ ਵੀ ਮੁੜ ਬਹਾਲ ਹੋਣਗੇ... ਸਾਡੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। 

ਉਨ੍ਹਾਂ ਕਿਹਾ ਕਿ ਕੁੱਲ ਬਕਾਇਆ ਰਕਮ 2516 ਕਰੋੜ ਰੁਪਏ ਹੈ। ਇਸ ਵਿਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ। ਇਹ ਨੋਟੀਫਿਕੇਸ਼ਨ ਕੱਲ੍ਹ ਜਾਰੀ ਕੀਤਾ ਜਾਵੇਗਾ। ਲੋਕਾਂ ਨੂੰ ਕਿਤੇ ਵੀ ਭਾਲ ਕਰਨ ਦੀ ਲੋੜ ਨਹੀਂ ਹੈ। ਓ.ਟੀ.ਐਸ. ਬਿੱਲ ਉਨ੍ਹਾਂ ਦੇ ਘਰਾਂ ਨੂੰ ਭੇਜੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਹੋਵੇ ਜਾਂ ਸ਼ਹਿਰ ਵਿਚ, ਹਰ ਕਿਸੇ ਨੂੰ ਇਸ ਦਾ ਲਾਭ ਹੋਵੇਗਾ। 600 ਯੂਨਿਟ ਤੱਕ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਕੋਲ ਇਸ ਤੋਂ ਵੱਧ ਬਕਾਇਆ ਹੈ, ਉਨ੍ਹਾਂ ਨੂੰ ਲਾਭ ਹੋਵੇਗਾ।

ਟਿਕਟ ਰੱਦ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਖਾਸ ਤੌਰ 'ਤੇ ਪਰੇਸ਼ਾਨ ਨਹੀਂ ਹੈ। ਇਹ ਸਿਰਫ਼ ਮਨੁੱਖੀ ਸੁਭਾਅ ਹੈ ਅਤੇ ਇਹ ਹੁੰਦਾ ਹੈ।

Ad Position 22
No active advertisement
ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ
Ad Position 24