13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੜਕ ਹਾਦਸੇ ’ਚ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਵਿਖੇ ਪੰਜਵੀਂ ਜਮਾਤ ਵਿਚ ਪੜ੍ਹਦੀ ਇਕ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 13-11-2026

ਭਵਾਨੀਗੜ੍ਹ, (ਸੰਗਰੂਰ), 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਵਿਖੇ ਪੰਜਵੀਂ ਜਮਾਤ ਵਿਚ ਪੜ੍ਹਦੀ ਇਕ ਵਿਦਿਆਰਥਣ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਸੰਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਦੀ ਇੰਚਾਰਜ ਰਾਜਵਿੰਦਰ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦਿੱਤਪੁਰਾ ਦੇ ਇੰਚਾਰਜ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕਿ ਅੱਜ ਸਵੇਰੇ ਪੰਜਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਪੁੱਤਰੀ ਪਵਨ ਸਿੰਘ ਆਪਣੀ ਮਾਤਾ ਅਤੇ ਛੋਟੇ ਭਰਾ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਮੁੱਖ ਸੜਕ ਤੋਂ ਪਿੰਡ ਮਸਾਣੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਜਾ ਰਹੇ ਸੀ। ਇਸ ਦੌਰਾਨ ਸਾਹਮਣੇ ਤੋਂ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਆ ਰਹੀ ਸੀ। ਟਰੈਕਟਰ-ਟਰਾਲੀ ਤੋਂ ਬਚਣ ਲਈ ਜਦੋਂ ਉਸ ਦੀ ਮਾਤਾ ਨੇ ਸਕੂਟਰੀ ਨੂੰ ਸੜਕ ਦੇ ਕਿਨਾਰੇ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੜਕ ਵਿਚ ਡੂੰਘਾ ਖੱਡਾ ਹੋਣ ਕਾਰਨ ਸਕੂਟਰੀ ਬੇਕਾਬੂ ਹੋ ਕੇ ਪਲਟ ਗਈ ਅਤੇ ਤਿੰਨੇ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਵਲੋਂ ਤਿੰਨਾਂ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕਰਮਵੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।

Ad Position 22
No active advertisement
ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦੇ 518 ਕਰੋੜ ਰੁਪਏ ਕੀਤੇ ਮੁਆਫ਼
Ad Position 24