13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀਯੂਸ਼ਾ ਬੁਰੜਕ (ਆਈ.ਏ.ਐੱਸ) ਨੇ ਐਸ.ਡੀ.ਐੱਮ ਅਜਨਾਲਾ ਵਜੋਂ ਸੰਭਾਲਿਆ ਚਾਰਜ

ਅਜਨਾਲਾ (ਅੰਮ੍ਰਿਤਸਰ), 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੀਯੂਸ਼ਾ ਬੁਰੜਕ (ਆਈ.ਏ.ਐੱਸ) ਨੇ ਐਸ.ਡੀ.ਐੱਮ ਅਜਨਾਲਾ....

Ad Position 21
No active advertisement
ਅਜੀਤ ਡੈਸਕ 13-11-2026

ਅਜਨਾਲਾ (ਅੰਮ੍ਰਿਤਸਰ), 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੀਯੂਸ਼ਾ ਬੁਰੜਕ (ਆਈ.ਏ.ਐੱਸ) ਨੇ ਐਸ.ਡੀ.ਐੱਮ ਅਜਨਾਲਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੇ ਅਜਨਾਲਾ ਪਹੁੰਚਣ 'ਤੇ ਚਾਰਜ ਸੰਭਾਲਣ ਤੋਂ ਪਹਿਲਾਂ ਸਮੂਹ ਦਫ਼ਤਰੀ ਸਟਾਫ਼ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਸ਼ਾਸਨਿਕ ਕੰਮਾਂ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਹੁਦਾ ਸੰਭਾਲਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ. ਡੀ.ਐੱਮ ਪੀਯੂਸ਼ਾ ਬੁਰੜਕ ਨੇ ਕਿਹਾ ਕਿ ਐਸ.ਡੀ.ਐੱਮ ਵਜੋਂ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਇਹੋ ਰਹੇਗੀ ਕਿ ਅਜਨਾਲਾ ਸਬ-ਡਵੀਜ਼ਨ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਲੋਕਾਂ ਦੇ ਜਾਇਜ਼ ਕੰਮਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਤਵੱਜੋਂ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਸਲ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਇਸ ਮਕਸਦ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ। ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ, ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਐੱਸ.ਡੀ.ਐੱਮ ਪੀਯੂਸ਼ਾ ਬੁਰੜਕ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵੀ ਵਿਭਾਗੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ ਅਤੇ ਹਰ ਅਧਿਕਾਰੀ ਤੇ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨਾਲ ਸਹਿਯੋਗੀ ਰਵੱਈਆ ਅਪਣਾਉਣ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਨੱਥੋਵਾਲ ਵਿਖੇ ਸ਼ਹੀਦ ਸੈਨਿਕਾਂ ਦੀ ਯਾਦ ਨੂੰ ਕੀਤਾ ਸਿਜਦਾ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਕੌਂਸਲਿੰਗ ਕਰਨ ਵਾਲਾ ਕੌਂਸਲਰ ਨਸ਼ੀਲੇ ਪਦਾਰਥ ਸਮੇਤ ਕਾਬੂ
Ad Position 24