13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣਾ ਅਰਦਾਸ ਦੀ ਬਰਕਤ- ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ...

Ad Position 21
No active advertisement
ਅਜੀਤ ਡੈਸਕ 13-11-2026

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲਣ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਮੁੱਖ ਬੁਲਾਰੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਅਰਦਾਸ ਕੀਤੀ ਗਈ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਦਾ ਮੌਕਾ ਮਿਲੇ।

ਉਨ੍ਹਾਂ ਕਿਹਾ ਕਿ ਵਾਹਿਗੁਰੂ ਨੇ ਸੰਗਤ ਦੀ ਅਰਦਾਸ ਸੁਣੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਕ ਦਿਨ ਦੀ ਪੈਰੋਲ ਮਿਲ ਗਈ। ਭਾਈ ਜਸਕਰਨ ਸਿੰਘ ਨੇ ਕਿਹਾ ਕਿ ਇਹ ਸਿੱਖ ਸੰਗਤ ਦੀਆਂ ਅਰਦਾਸਾਂ ਅਤੇ ਗੁਰੂ ਸਾਹਿਬ ਦੀ ਮਿਹਰ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਨੂੰ ਵੀ ਬਿਨ੍ਹਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜਿਹੜੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਵੀ ਪੱਕੇ ਤੌਰ 'ਤੇ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰ ਅਤੇ ਹਲਕੇ ਦੇ ਲੋਕਾਂ ਵਿਚ ਰਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਪਿੰਡ ਸਾਰੋਂ, ਮੰਗਵਾਲ ਅਤੇ ਰੇਤਗੜ੍ਹ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਪਠਾਨਕੋਟ ਸ਼ਾਮਲਾਟ ਜ਼ਮੀਨ ਘੁਟਾਲਾ: ਈ.ਡੀ. ਵਲੋਂ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਕ੍ਰਸ਼ਰ ਮਾਲਕ ਨਿਪੁਣ ਮਹਾਜਨ ਗ੍ਰਿ...
Ad Position 24