13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ- ਸੁਖਬੀਰ ਸਿੰਘ ਬਾਦਲ

ਜਗਰਾਉਂ (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਸਰਕਾਰੀ ਸੇਵਾ...

Ad Position 21
No active advertisement
ਅਜੀਤ ਡੈਸਕ 13-11-2026

ਜਗਰਾਉਂ (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਸਰਕਾਰੀ ਸੇਵਾ ਤੋਂ ਬਾਅਦ ਹੁਣ ਸਿਆਸਤ ਵਿਚ ਨਵੀਂ ਪਾਰੀ ਦਾ ਆਗਾਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਅੱਜ ਆਪਣੇ ਜੱਦੀ ਪਿੰਡ ਨੱਥੋਵਾਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਰਾਏਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਜੋਂ ਵੀ ਪੇਸ਼ ਕਰ ਦਿੱਤਾ।

ਸ: ਬਾਦਲ ਨੇ ਆਖਿਆ ਜੋ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਭਾਗ ਵਿਚ ਹੋਏ ਹਨ ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਪਾਰਟੀ ਦਾ ਕਾਰਜਕਾਲ ਵਿਕਾਸ ਪੱਖੋਂ ਊਣਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਤੇ ਰਾਏਕੋਟ ਵਿਕਾਸ ਦੇ ਨਕਸ਼ੇ 'ਤੇ ਧਰੂ ਤਾਰੇ ਵਾਂਗ ਚਮਕੇਗਾ। ਇਸ ਵਿਸ਼ਾਲ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਚਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਭਦੀਪ ਸਿੰਘ ਨੱਥੋਵਾਲ ਦੀ ਸ਼ਮੂਲੀਅਤ ਨਾਲ ਰਾਏਕੋਟ ਹਲਕੇ ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਭਦੀਪ ਸਿੰਘ ਨੱਥੋਵਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਹਲਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ। ਪਿੰਡ ਨੱਥੋਵਾਲ ਦੀ ਫ਼ੌਜੀ ਵਿਰਾਸਤ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਿੰਡ ਸ਼ਹੀਦਾਂ ਅਤੇ ਬਹਾਦਰ ਸੈਨਿਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ। ਪਿੰਡ ਦੇ ਵੱਡੀ ਗਿਣਤੀ ਵਸਨੀਕਾਂ ਨੇ ਫ਼ੌਜ ਵਿਚ ਸੇਵਾਵਾਂ ਨਿਭਾਈਆਂ ਹਨ ਅਤੇ ਕਈ ਗੈਲੈਂਟਰੀ ਤੇ ਹੋਰ ਬਹਾਦਰੀ ਪੁਰਸਕਾਰ ਹਾਸਲ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿਚ ਯਾਦਗਾਰੀ ਸਮਾਰਕ ਬਣਾਇਆ ਜਾਵੇਗਾ, ਜਿੱਥੇ ਹਰ ਸਾਲ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਇਆ ਕਰੇਗਾ।

ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਸਰਕਾਰੀ ਸੇਵਾ ਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ ਅਤੇ ਭਗਵੰਤ ਮਾਨ ਸਮੇਤ ਵੱਖ-ਵੱਖ ਮੁੱਖ ਮੰਤਰੀਆਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਅਤੇ ਕਿਸੇ ਵੀ ਸਮੇਂ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

Ad Position 22
No active advertisement
ਅਗਲੀ ਖ਼ਬਰ ਕਾਰ ਸਵਾਰ ਕੋਲੋਂ ਸ਼ਰਾਬ ਦੀਆਂ 101 ਪੇਟੀਆਂ ਬਰਾਮਦ, ਮਾਮਲਾ ਦਰਜ
Ad Position 24