14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ,14 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਨੀਲੋਵਾਲ-ਛਾਜਲਾ ਸੜਕ ਤੇ ਹੋਏ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ।

Ad Position 21
No active advertisement
ਅਜੀਤ ਡੈਸਕ 14-11-2026

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ,14 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਨੀਲੋਵਾਲ-ਛਾਜਲਾ ਸੜਕ ਤੇ ਹੋਏ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਰੋਹਿਤ ਕੁਮਾਰ (26) ਪੁੱਤਰ ਮਨੋਹਰ ਲਾਲ ਵਾਸੀ ਸੁਨਾਮ ਇਕ ਵਿਆਹ ਸਮਾਗਮ ਤੋਂ ਬਾਅਦ ਮੋਟਰਸਾਇਕਲ ’ਤੇ ਆਪਣੇ ਘਰ ਪਰਤ ਰਿਹਾ ਸੀ ਤੇ ਜਿਵੇਂ ਹੀ ਉਹ ਨੀਲੋਵਾਲ-ਛਾਜਲਾ ਸੜਕ ’ਤੇ ਨੀਲੋਵਾਲ ਨਹਿਰ ਦੇ ਪੁਲ ਨੇੜੇ ਆਇਆ ਤਾਂ ਅਚਾਨਕ ਇਕ ਪਸ਼ੂ ਉਸ ਦੇ ਮੋਟਰਸਾਇਕਲ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਕਾਬੂ ਤੋਂ ਬਾਹਰ ਹੋ ਕੇ ਇਕ ਦਰੱਖਤ ਵਿਚ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਮਨੋਹਰ ਲਾਲ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ।

Ad Position 22
No active advertisement
ਪਿਛਲੀ ਖ਼ਬਰ ਨਾ ਅਸੀਂ ਬਾਬੇ ਨਾਨਕ ਦੀ ਗੱਲ ਮੰਨੀ, ਨਾ ਸੰਵਿਧਾਨ ਦੀ- ਸੰਤ ਸੀਚੇਵਾਲ ਅਗਲੀ ਖ਼ਬਰ ਦੋ ਦੁਕਾਨਦਾਰ ਨੌਜਵਾਨਾਂ ਦੀ ਮੌਤ ਕਾਰਨ ਓਠੀਆ ਬਾਜ਼ਾਰ ਪੂਰਨ ਤੌਰ ’ਤੇ ਬੰਦ
Ad Position 24