14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ (ਕਪੂਰਥਲਾ), 14 ਨਵੰਬਰ (ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ..

Ad Position 21
No active advertisement
ਅਜੀਤ ਡੈਸਕ 14-11-2026

ਸੁਲਤਾਨਪੁਰ ਲੋਧੀ (ਕਪੂਰਥਲਾ), 14 ਨਵੰਬਰ (ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਹਿਲਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇਕ ਅਕਾਲ ਪੁਰਖ ਨਾਲ ਜੁੜਨ ਅਤੇ ਆਪਸੀ ਪ੍ਰੇਮ, ਸਤਿਕਾਰ ਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਗਤ ਸਾਹਿਬਾਨ ਦੀ ਰੱਬੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਸਮੁੱਚੀ ਮਨੁੱਖਤਾ ਨੂੰ ਇਹ ਸੰਦੇਸ਼ ਦਿੱਤਾ ਕਿ ਪਰਮਾਤਮਾ ਦੀ ਜੋਤ ਸਭ ਅੰਦਰ ਇਕੋ ਹੈ ਅਤੇ ਕਿਸੇ ਮਨੁੱਖ ਦੀ ਪਹਿਚਾਣ ਉਸ ਦੀ ਜਾਤ ਜਾਂ ਕੁਲ ਤੋਂ ਨਹੀਂ, ਸਗੋਂ ਉਸ ਦੇ ਕਰਮਾਂ ਅਤੇ ਕਰਤਾ ਪੁਰਖੁ ਨਾਲ ਜੁੜੀ ਭਾਵਨਾ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੌਮਾਇਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰਨਾ ਮਾਣ ਵਾਲੀ ਗੱਲ ਹੈ। 

Ad Position 22
No active advertisement
ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਉਰਦੂ ਗ਼ਜ਼ਲਾਂ 'ਤੇ ਅਧਾਰਿਤ 20ਵੀਂ ਸੰਗੀਤਕ ਐਲਬਮ 'ਜੰਗਲ ਕਾ ਅੰਧੇਰਾ' ਦੀ ਛੇਵੀਂ ਗ਼ਜ਼ਲ '...
Ad Position 24