14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਢਿੱਲਵਾਂ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਢਿੱਲਵਾਂ, 14 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਢਿੱਲਵਾਂ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ...

Ad Position 21
No active advertisement
ਅਜੀਤ ਡੈਸਕ 14-11-2026
ਢਿੱਲਵਾਂ, 14 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਢਿੱਲਵਾਂ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਜਸਵੀਰ ਪਾਲ ਅਤੇ ਏ.ਐੱਸ.ਆਈ ਇਕਬਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਢਿੱਲਵਾਂ ਦੇ ਹਾਈਟੈਕ ਨਾਕੇ ’ਤੇ ਪਹੁੰਚੇ। ਉੱਥੇ ਏ.ਐੱਸ.ਆਈ ਦਰਸ਼ਨ ਲਾਲ ਵੀ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਨੌਜਵਾਨ ਮੋਟਰਸਾਈਕਲ ਸਬੰਧੀ ਕੋਈ ਵੀ ਮਾਲਕੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ।

ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਧਰੁਵ ਪੁੱਤਰ ਮੋਹਨ ਲਾਲ, ਵਾਸੀ ਪੱਤੀ ਰਾਮੂ ਕੀ, ਢਿੱਲਵਾਂ ਦੱਸਿਆ। ਪੁਲਿਸ ਵਲੋਂ ਚਲਾਨ ਮਸ਼ੀਨ ਰਾਹੀਂ ਚੈਸੀ ਨੰਬਰ ਦੀ ਜਾਂਚ ਕਰਨ ’ਤੇ ਮੋਟਰਸਾਈਕਲ ਦਾ ਅਸਲ ਰਜਿਸਟ੍ਰੇਸ਼ਨ ਨੰਬਰ PB 57 C 0702 ਸਾਹਮਣੇ ਆਇਆ, ਜੋ ਟਾਂਡੀ ਦਾਖਲੀ, ਥਾਣਾ ਬੇਗੋਵਾਲ ਦੇ ਰਹਿਣ ਵਾਲੇ ਜਗਦੀਪ ਸਿੰਘ ਪੁੱਤਰ ਮਨਜੀਤ ਸਿੰਘ ਦੇ ਨਾਮ ’ਤੇ ਦਰਜ ਸੀ।

ਪੁਲਿਸ ਵਲੋਂ ਮੋਟਰਸਾਈਕਲ ਦੇ ਮਾਲਕ ਨਾਲ ਸੰਪਰਕ ਕਰਨ ’ਤੇ ਜਗਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ 19 ਜੂਨ 2026 ਨੂੰ ਇਕ ਖੇਡ ਟੂਰਨਾਮੈਂਟ ਦੌਰਾਨ ਚੋਰੀ ਹੋ ਗਿਆ ਸੀ, ਜਿਸ ਸਬੰਧੀ ਥਾਣਾ ਬੇਗੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਥਾਣਾ ਢਿੱਲਵਾਂ ਦੀ ਪੁਲਿਸ ਨੇ ਮੋਟਰਸਾਈਕਲ ਜ਼ਬਤ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ’ਚ ਜ਼ਖਮੀ ਹੋਏ ਪੰਜਵੇਂ ਸ਼ਰਧਾਲੂ ਦੀ ਹੋਈ ਮੌਤ ਅਗਲੀ ਖ਼ਬਰ ਗੁਰੂਹਰਸਹਾਏ ਸ਼ਹਿਰ 'ਚ 15 ਅਤੇ 16 ਨਵੰਬਰ ਨੂੰ ਬਿਜਲੀ ਸਪਲਾਈ ਰਹੇਗੀ ਬੰਦ
Ad Position 24