14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰੇ ਅਮਰੀਕਾ-ਬਲਿੰਕਨ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਅਮਰੀਕਾ ਨੂੰ ਅੱਤਵਾਦ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਗੱਲ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਨਿਚਰਵਾਰ ਨੂੰ ਕਹੀ...

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਅਮਰੀਕਾ ਨੂੰ ਅੱਤਵਾਦ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਗੱਲ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਨਿਚਰਵਾਰ ਨੂੰ ਕਹੀ। ਉਨ੍ਹਾਂ ਭਾਰਤ ਤੇ ਪਾਕਿਸਤਾਨ ਨਾਲ ਅਮਰੀਕਾ ਦੇ ਸਬੰਧਾਂ ਨੂੰ ਬੁਨਿਆਦੀ ਤੌਰ ’ਤੇ ਵੱਖਰਾ ਦੱਸਿਆ। ਨਵੀਂ ਦਿੱਲੀ ਵਿਖੇ ਇਕ ਪ੍ਰੋਗਰਾਮ ਦੌਰਾਨ ਬਲਿੰਕਨ ਨੇ ਕਿਹਾ ਕਿ ਭਾਰਤ ਇਕ ਵਿਸ਼ਵ ਸ਼ਕਤੀ ਹੈ ਤੇ ਅਮਰੀਕਾ ਨਾਲ ਉਸ ਦੇ ਸਾਂਝੇ ਹਿੱਤ ਵਿਸ਼ਵ ਪੱਧਰ ਦੇ ਹਨ, ਜਦਕਿ ਪਾਕਿਸਤਾਨ ਨਾਲ ਸੰਬੰਧ ਮੁੱਖ ਤੌਰ ‘ਤੇ ਖੇਤਰੀ ਹਨ।

ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਅੱਤਵਾਦੀ ਹਮਲਿਆਂ ਦਾ ਜਵਾਬ ਦੇਣ ਦੇ ਭਾਰਤ ਦੇ ਅਧਿਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ ਪਰ ਨਾਲ ਹੀ ਦੋਵਾਂ ਪ੍ਰਮਾਣੂ ਸ਼ਕਤੀ ਸੰਪੰਨ ਗੁਆਂਢੀ ਦੇਸ਼ਾਂ ਵਿਚਕਾਰ ਤਣਾਅ ਵਧਣ ਤੋਂ ਰੋਕਣ ਲਈ ਕੂਟਨੀਤਕ ਯਤਨ ਵੀ ਜਾਰੀ ਰੱਖਣੇ ਚਾਹੀਦੇ ਹਨ। ਰੂਸ ਨਾਲ ਭਾਰਤ ਦੇ ਸੰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਦੇਸ਼ਾਂ ਵਿਚਕਾਰ ਇਤਿਹਾਸਕ ਸਾਂਝ ਨੂੰ ਸਮਝਦਾ ਹੈ ਤੇ ਭਾਰਤ ਤੋਂ ਇਹ ਰਿਸ਼ਤੇ ਖ਼ਤਮ ਕਰਨ ਦੀ ਉਮੀਦ ਨਹੀਂ ਕਰਦਾ। ਉਨ੍ਹਾਂ ਭਾਰਤ-ਅਮਰੀਕਾ ਸਹਿਯੋਗ ਲਈ ਪੁਲਾੜ, ਕੁਆਂਟਮ ਤਕਨਾਲੋਜੀ ਤੇ ਆਰਟੀਫ਼ਿਸ਼ਲ ਇੰਟੈਲੀਜੈਂਸ ਵਰਗੇ ਖੇਤਰਾਂ ਨੂੰ ਵੀ ਅਹਿਮ ਦੱਸਿਆ।

Ad Position 22
No active advertisement
ਪਿਛਲੀ ਖ਼ਬਰ ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਭਾਰਤ ਨੇ ਆਈ. ਟੀ. ਪੀ. ਐਫ. ਵਿਸ਼ਵ ਕੱਪ ’ਚ ਕਾਂਸੀ ਦਾ ਤਗ਼ਮਾ ਜਿੱਤਿਆ
Ad Position 24