14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀ ਆਪਣੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੱਧ ਪ੍ਰਦੇਸ਼ ਤੋਂ ਮੁੜ ਰਾਜ ਸਭਾ ਲਈ ਨਿਰਵਿਰੋਧ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਇਹ ਕਦਮ ਚੁੱਕਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ....

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀ ਆਪਣੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੱਧ ਪ੍ਰਦੇਸ਼ ਤੋਂ ਮੁੜ ਰਾਜ ਸਭਾ ਲਈ ਨਿਰਵਿਰੋਧ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਇਹ ਕਦਮ ਚੁੱਕਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

ਪੁਰੀ ਦਾ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣਾ ਸੀ। ਉਹ 5 ਨਵੰਬਰ ਨੂੰ ਮੱਧ ਪ੍ਰਦੇਸ਼ ਤੋਂ ਨਿਰਵਿਰੋਧ ਚੁਣੇ ਗਏ ਸਨ ਤੇ ਉਨ੍ਹਾਂ ਦਾ ਨਵਾਂ ਕਾਰਜਕਾਲ 2 ਅਪ੍ਰੈਲ, 2030 ਤੱਕ ਰਹੇਗਾ। ਭਾਜਪਾ ਨੇ ਉਨ੍ਹਾਂ ਨੂੰ ਸਾਬਕਾ ਕੇਂਦਰੀ ਮੰਤਰੀ ਐੱਲ. ਮੁਰੂਗਨ ਵਲੋਂ ਖਾਲੀ ਕੀਤੀ ਗਈ ਸੀਟ ਲਈ ਉਮੀਦਵਾਰ ਬਣਾਇਆ ਸੀ।

ਮੁਰੂਗਨ ਨੇ ਤਾਮਿਲਨਾਡੂ ’ਚ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿਛਲੇ ਮਹੀਨੇ ਅਸਤੀਫ਼ਾ ਦੇ ਦਿੱਤਾ ਸੀ। ਰਾਜ ਸਭਾ ਦੇ ਸਕੱਤਰ ਜਨਰਲ ਪੀ. ਸੀ. ਮੋਦੀ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੁਰੀ ਦਾ ਅਸਤੀਫ਼ਾ 14 ਨਵੰਬਰ ਤੋਂ ਲਾਗੂ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਵਿਚਾਰਧਾਰਾ ਅਡਾਨੀ, ਅੰਬਾਨੀ ਵਰਗੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ- ਰਾਹੁਲ ਗਾਂਧੀ ਅਗਲੀ ਖ਼ਬਰ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰੇ ਅਮਰੀਕਾ-ਬਲਿੰਕਨ
Ad Position 24