ਚੰਡੀਗੜ੍ਹ, 15 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 298ਵੇਂ ਦਿਨ 580 ਛਾਪੇਮਾਰੀਆਂ ਕੀਤੀਆਂ ਗਈਆਂ ਤੇ 215 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 9 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 5 ਹਥਿਆਰ ਵੀ ਬਰਾਮਦ ਕੀਤੇ ਗਏ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 84,287 ਗ੍ਰਿਫਤਾਰੀਆਂ ਕੀਤੀਆਂ ਗਈਆਂ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।