ਪੁਣੇ (ਮਹਾਰਾਸ਼ਟਰ), 15 ਨਵੰਬਰ - ਇੰਡੀਗੋ ਦੇ ਇਕ ਬੁਲਾਰੇ ਨੇ ਦੱਸਿਆ, "15 ਨਵੰਬਰ 2026 ਨੂੰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ 6ਈ 623, ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਇਕ ਤਕਨੀਕੀ ਖਰਾਬੀ ਆਉਣ ਕਾਰਨ ਵਾਪਸ ਪਰਤ ਆਈ ਅਤੇ ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਈ। ਨਿਰਧਾਰਤ ਕਾਰਜ-ਪ੍ਰਣਾਲੀ ਦੀ ਪਾਲਣਾ ਕਰਦੇ ਹੋਏ, ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਸੀ। ਜਹਾਜ਼ ਦੀ ਮੁਰੰਮਤ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਮਨਜ਼ੂਰੀਆਂ ਮਿਲਣ ਤੋਂ ਬਾਅਦ ਇਹ ਦੁਬਾਰਾ ਸੇਵਾ ਵਿਚ ਸ਼ਾਮਿਲ ਹੋ ਜਾਵੇਗਾ। ਉਡਾਣ ਨੂੰ ਜਾਰੀ ਰੱਖਣ ਲਈ ਤੁਰੰਤ ਇਕ ਬਦਲਵੇਂ ਜਹਾਜ਼ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ।"
ਤਾਜ਼ਾ ਖ਼ਬਰਾਂ
Free
ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ
ਪੁਣੇ (ਮਹਾਰਾਸ਼ਟਰ), 15 ਨਵੰਬਰ - ਇੰਡੀਗੋ ਦੇ ਇਕ ਬੁਲਾਰੇ ਨੇ ਦੱਸਿਆ, "15 ਨਵੰਬਰ 2026 ਨੂੰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ 6ਈ....
ਅਜੀਤ ਡੈਸਕ
15-11-2026