ਸੋਸ਼ਲ ਮੀਡੀਆ ’ਤੇ ਇਹ ਮਾਮਲਾ ਵਾਇਰਲ ਹੋਣ ਤੋਂ ਬਾਅਦ ਭਾਰਤੀ ਰੇਲਵੇ ਵਲੋਂ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ। ਰੇਲਵੇ ਅਨੁਸਾਰ, ਸਬੰਧਤ ਵੰਦੇ ਭਾਰਤ ਟ੍ਰੇਨ ਖਾਲੀ ਸੀ ਅਤੇ ਇਸ ਵਿਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ।
ਹਾਲਾਂਕਿ ਬ੍ਰੇਕਿੰਗ ਸਿਸਟਮ 'ਚ ਖਰਾਬੀ ਦੀ ਜਾਣਕਾਰੀ ਹੋਣ ਦੇ ਬਾਵਜੂਦ ਟ੍ਰੇਨ ਨੂੰ ਇੰਨੀ ਲੰਬੀ ਦੂਰੀ ਤੱਕ ਲਿਜਾਏ ਜਾਣ ਦਾ ਮਾਮਲਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ।
ਰੇਲਵੇ ਵਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਤਕਨੀਕੀ ਖਰਾਬੀ ਦੇ ਬਾਵਜੂਦ ਟ੍ਰੇਨ ਨੂੰ 463 ਕਿਲੋਮੀਟਰ ਤੱਕ ਚਲਾਉਣ ਦਾ ਫੈਸਲਾ ਕਿਉਂ ਲਿਆ ਗਿਆ ਅਤੇ ਇਸ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ।