ਜਾਣਕਾਰੀ ਅਨੁਸਾਰ ਗ੍ਰਹਿ ਵਿਭਾਗ ਨੇ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿਚ ਅੰਸ਼ਕ ਸੋਧ ਕਰਦਿਆਂ ਇਹ ਨਵਾਂ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (IAS) ਵਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਮੁਤਾਬਕ ਇਹ ਰਾਖਵੀਂ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ’ਤੇ ਲਾਗੂ ਹੋਵੇਗੀ।
ਹਾਲਾਂਕਿ ਰਾਖਵੀਂ ਛੁੱਟੀ ਹੋਣ ਕਾਰਨ ਸਰਕਾਰੀ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ। ਛੱਠ ਪੂਜਾ ਮਨਾਉਣ ਵਾਲੇ ਕਰਮਚਾਰੀ ਆਪਣੇ ਹੱਕ ਵਿਚ ਉਪਲਬਧ ਰਾਖਵੀਂ ਛੁੱਟੀ ਦੀ ਵਰਤੋਂ ਕਰ ਸਕਣਗੇ।
ਇਸ ਫੈਸਲੇ ਨਾਲ ਛੱਠ ਪੂਜਾ ਦਾ ਤਿਉਹਾਰ ਮਨਾਉਣ ਵਾਲੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨੂੰ ਧਾਰਮਿਕ ਰਸਮਾਂ ਨਿਭਾਉਣ ਲਈ ਸਹੂਲਤ ਮਿਲੇਗੀ।