15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਰਤ ਨੂੰ ਤਰਜੀਹੀ ਬਾਜ਼ਾਰ ਪਹੁੰਚ ਦੇਵੇਗਾ ਅਮਰੀਕਾ, ਘੱਟ ਟੈਰਿਫ ਦਾ ਲਾਭ ਮਿਲੇਗਾ-ਪਿਊਸ਼ ਗੋਇਲ

ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਭਾਰਤੀ ਬਰਾਮਦਕਾਰਾਂ ਨੂੰ ਅਮਰੀਕੀ ਬਾਜ਼ਾਰ ’ਚ ਮੁਕਾਬਲੇਬਾਜ਼ ਦੇਸ਼ਾਂ ਦੇ ਮੁਕਾਬਲੇ ਘੱਟ ਦਰਾਮਦ ਡਿਊਟੀ ਦਾ ਲਾਭ ਮਿਲੇਗਾ। ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਐਤਵਾਰ ਨੂੰ ...

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਭਾਰਤੀ ਬਰਾਮਦਕਾਰਾਂ ਨੂੰ ਅਮਰੀਕੀ ਬਾਜ਼ਾਰ ’ਚ ਮੁਕਾਬਲੇਬਾਜ਼ ਦੇਸ਼ਾਂ ਦੇ ਮੁਕਾਬਲੇ ਘੱਟ ਦਰਾਮਦ ਡਿਊਟੀ ਦਾ ਲਾਭ ਮਿਲੇਗਾ। ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਸਹਿਮਤੀ ਬਣੀ ਹੈ।

ਗੋਇਲ ਨੇ ਮਿਸਰ ਦੀ ਰਾਜਧਾਨੀ ਕਾਹਿਰਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ (ਬੀ.ਟੀ.ਏ.) ਦੇ ਪਹਿਲੇ ਪੜਾਅ ਨੂੰ ਅੰਤਿਮ ਰੂਪ ਦੇਣ ਲਈ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਵਸਤਾਂ ਨੂੰ ਦੂਜੇ ਮੁਕਾਬਲੇਬਾਜ਼ ਦੇਸ਼ਾਂ ਨਾਲੋਂ ਟੈਰਿਫ ਦੇ ਮਾਮਲੇ ’ਚ ਫਾਇਦਾ ਮਿਲੇਗਾ। ਹਾਲਾਂਕਿ, ਇਸ ਦਾ ਅਸਲ ਲਾਭ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀਆਂ ਅੰਤਿਮ ਸ਼ਰਤਾਂ ‘ਤੇ ਨਿਰਭਰ ਕਰੇਗਾ।

ਭਾਰਤ ਤੇ ਅਮਰੀਕਾ ਨੇ ਇਸ ਸਾਲ ਫਰਵਰੀ ’ਚ ਸਮਝੌਤੇ ਦੇ ਪਹਿਲੇ ਪੜਾਅ ਦਾ ਖਾਕਾ ਤਿਆਰ ਕੀਤਾ ਸੀ, ਪਰ ਅਮਰੀਕਾ ਦੀ ਟੈਰਿਫ ਨੀਤੀ ’ਚ ਤਬਦੀਲੀਆਂ ਕਾਰਨ ਇਸ ਨੂੰ ਅੰਤਿਮ ਰੂਪ ਦੇਣ ’ਚ ਦੇਰੀ ਹੋਈ ਹੈ। ਦੋਵੇਂ ਦੇਸ਼ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਸਮਝੌਤੇ ਦੇ ਪਹਿਲੇ ਪੜਾਅ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਅਮਰੀਕੀ ਸੁਪਰੀਮ ਕੋਰਟ ਵਲੋਂ ਰਾਸ਼ਟਰਪਤੀ ਟਰੰਪ ਦੇ ਜਵਾਬੀ ਟੈਰਿਫ ਰੱਦ ਕੀਤੇ ਜਾਣ ਤੋਂ ਬਾਅਦ ਵੀ ਗੱਲਬਾਤ ਪ੍ਰਭਾਵਿਤ ਹੋਈ ਹੈ। ਅਮਰੀਕਾ ਹੁਣ ਟੈਰਿਫ ਦੀ ਨਵੀਂ ਵਿਵਸਥਾ ਲਈ ਬਦਲਵੇਂ ਕਾਨੂੰਨੀ ਰਾਹ ਲੱਭ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਬਿਰਸਾ ਮੁੰਡਾ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਸੰਸਦ ਦਾ ਸਰਦ ਰੁੱਤ ਇਜਲਾਸ ਦਸੰਬਰ ਦੇ ਪਹਿਲੇ ਹਫ਼ਤੇ ਸੰਭਵ
Ad Position 24