15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਬਿਰਸਾ ਮੁੰਡਾ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਬਿਰਸਾ ਮੁੰਡਾ ਦੀ 151ਵੀਂ ਜਨਮ ਵਰ੍ਹੇਗੰਢ ਮੌਕੇ ਸੰਸਦ ਭਵਨ ਕੰਪਲੈਕਸ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ...

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਬਿਰਸਾ ਮੁੰਡਾ ਦੀ 151ਵੀਂ ਜਨਮ ਵਰ੍ਹੇਗੰਢ ਮੌਕੇ ਸੰਸਦ ਭਵਨ ਕੰਪਲੈਕਸ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਕਬਾਇਲੀ ਆਜ਼ਾਦੀ ਘੁਲਾਟੀਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਕਬਾਇਲੀ ਨਾਚ ਟੋਲੀ ਵਲੋਂ ਰਵਾਇਤੀ ਨਾਚ ਪੇਸ਼ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਵੀ ਕਲਾਕਾਰਾਂ ਨਾਲ ਸ਼ਾਮਿਲ ਹੁੰਦਿਆਂ ਰਵਾਇਤੀ ਸਾਜ਼ ‘ਕਰਤਾਲ’ ਵਜਾਇਆ।

ਜ਼ਿਕਰਯੋਗ ਹੈ ਕਿ ਬਿਰਸਾ ਮੁੰਡਾ ਦੀ ਜਨਮ ਵਰ੍ਹੇਗੰਢ ਨੂੰ ‘ਕਬਾਇਲੀ ਗੌਰਵ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੇ ਕਬਾਇਲੀ ਭਾਈਚਾਰਿਆਂ ਦੇ ਯੋਗਦਾਨ ਤੇ ਵਿਰਾਸਤ ਨੂੰ ਸਮਰਪਿਤ ਹੈ।

Ad Position 22
No active advertisement
ਅਗਲੀ ਖ਼ਬਰ ਭਾਰਤ ਨੂੰ ਤਰਜੀਹੀ ਬਾਜ਼ਾਰ ਪਹੁੰਚ ਦੇਵੇਗਾ ਅਮਰੀਕਾ, ਘੱਟ ਟੈਰਿਫ ਦਾ ਲਾਭ ਮਿਲੇਗਾ-ਪਿਊਸ਼ ਗੋਇਲ
Ad Position 24