16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਾਜਾਸਾਂਸੀ ਤੋਂ ਰਾਮਤੀਰਥ ਤੱਕ ਸੋਨੀਆ ਮਾਨ ਦਾ ਵਿਸ਼ਾਲ ਰੋਡ ਮਾਰਚ, ਵੱਖ-ਵੱਖ ਪਿੰਡਾਂ ਵਿੱਚ ਕਰਨਗੇ ਲੋਕਾਂ ਨਾਲ ਰਾਬਤਾ

ਰਾਜਾਸਾਂਸੀ, ਹਰਸ਼ਾ ਛੀਨਾ, 16 ਨਵੰਬਰ ( ਹਰਦੀਪ ਸਿੰਘ ਖੀਵਾ, ਕੜਿਆਲ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਉਮੀਦਵਾਰ ਅਤੇ ਹਲਕਾ ਇੰਚਾਰਜ ਸੋਨੀਆਂ ਮਾਨ ਵਲੋਂ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਰਾਜਾਸਾਂਸੀ ਤੋਂ ਵਿਸ਼ਾਲ ਰੋਡ ਮਾਰਚ ਆਰੰਭ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 16-11-2026

ਰਾਜਾਸਾਂਸੀ, ਹਰਸ਼ਾ ਛੀਨਾ, 16 ਨਵੰਬਰ ( ਹਰਦੀਪ ਸਿੰਘ ਖੀਵਾ, ਕੜਿਆਲ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਉਮੀਦਵਾਰ ਅਤੇ ਹਲਕਾ ਇੰਚਾਰਜ ਸੋਨੀਆਂ ਮਾਨ ਵਲੋਂ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਰਾਜਾਸਾਂਸੀ ਤੋਂ ਵਿਸ਼ਾਲ ਰੋਡ ਮਾਰਚ ਆਰੰਭ ਕੀਤਾ ਗਿਆ। ਇਹ ਰੋਡ ਮਾਰਚ ਰਾਜਾਸਾਂਸੀ ਤੋਂ ਸ਼ੁਰੂ ਹੋ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਰਾਮਤੀਰਥ ਵਿਖੇ ਸਮਾਪਤ ਹੋਵੇਗਾ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਇਸ ਰੋਡ ਮਾਰਚ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਲੋਕਾਂ ਦੇ ਸੁਝਾਅ ਲੈਣਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਨ ਲਈ ਵਚਨਬੱਧ ਹਨ। ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਗੱਲ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦਾ ਫ਼ੈਸਲਾ ਸਭ ਤੋਂ ਮਹੱਤਵਪੂਰਨ ਹੁੰਦਾ ਹੈ ਅਤੇ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਉਮੀਦਾਂ ਅਤੇ ਮਸਲਿਆਂ ਨੂੰ ਸਮਝਣ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ।

ਰੋਡ ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸੋਨੀਆਂ ਮਾਨ ਦਾ ਸਵਾਗਤ ਕੀਤੇ ਜਾਣ ਦੀ ਉਮੀਦ ਹੈ। ਰਾਜਾਸਾਂਸੀ ਤੋਂ ਸ਼ੁਰੂ ਹੋਈ ਇਹ ਲੋਕ ਸੰਪਰਕ ਮੁਹਿੰਮ ਰਾਮਤੀਰਥ ਵਿਖੇ ਸਮਾਪਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵਲੋਂ ਜਾਮ ਅਗਲੀ ਖ਼ਬਰ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਬੰਦੂਕ ਦੀ ਨੋਕ 'ਤੇ ਕਾਰ ਦੀ, ਅਲਰਟ ਜਾਰੀ
Ad Position 24