16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰੀ 'ਚ ਗੋਲੀਆਂ ਮਾਰ ਕੇ ਔਰਤ ਅਤੇ ਮਰਦ ਦਾ ਕਤਲ

ਵੈਨਕੂਵਰ, 16 ਨਵੰਬਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਐਤਵਾਰ ਰਾਤ ਇਕ ਔਰਤ...

Ad Position 21
No active advertisement
ਅਜੀਤ ਡੈਸਕ 16-11-2026

ਵੈਨਕੂਵਰ, 16 ਨਵੰਬਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਐਤਵਾਰ ਰਾਤ ਇਕ ਔਰਤ ਅਤੇ ਇਕ ਮਰਦ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਦੋਹਰੇ ਕਤਲ ਦੀ ਜਾਂਚ ਲਈ ਲੋਅਰ ਮੇਨਲੈਂਡ ਪੁਲਿਸ ਦੀ ਟੀਮ ਨੂੰ ਸੱਦਿਆ ਗਿਆ ਹੈ। ਪ੍ਰਾਪਤ ਵੇਰਵਿਆ ਅਨੁਸਾਰ ਦੋਵਾਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਪੁਲਿਸ ਨੇ ਮਾਮਲੇ ਨੂੰ ਕਤਲ ਦੀ ਘਟਨਾ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

 ਘਟਨਾ ਸਥਾਨ ਦੇ ਨੇੜੇ ਇਕ ਵਾਹਨ ਨੂੰ ਅੱਗ ਲੱਗਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵਾਹਨ ਨੂੰ ਅੱਗ ਲੱਗਣ ਅਤੇ ਦੋਹਰੇ ਕਤਲ ਦੀ ਘਟਨਾ ਵਿਚਕਾਰ ਕੋਈ ਸਬੰਧ ਹੈ ਜਾਂ ਨਹੀਂ।

ਮ੍ਰਿਤਕਾਂ ਦੀ ਪਛਾਣ, ਉਨ੍ਹਾਂ ਦੀ ਉਮਰ ਅਤੇ ਗੋਲੀਬਾਰੀ ਦੇ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਮਾਮਲੇ ਵਿਚ ਕਿਸੇ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਵੀ ਪੁਸ਼ਟੀ ਨਹੀਂ ਹੋਈ।

Ad Position 22
No active advertisement
ਅਗਲੀ ਖ਼ਬਰ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਕਾਇਆ ਬਿੱਲਾਂ 'ਤੇ ਵਿਆਜ ਮੁਆਫ਼
Ad Position 24