17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ ਦਾ ਤਬਾਦਲਾ, ਪ੍ਰੀਆ ਰਾਣੀ ਨੇ ਗੁਰੂਹਰਸਹਾਏ ਵਿਖੇ ਸੰਭਾਲਿਆ ਨਵਾਂ ਚਾਰਜ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 17 ਨਵੰਬਰ (ਕਪਿਲ ਕੰਧਾਰੀ)- ਸਥਾਨਕ ਤਹਿਸੀਲ ਦਫ਼ਤਰ ਗੁਰੂ ਹਰ ਸਹਾਏ ਵਿਖੇ ਨਾਇਬ...

Ad Position 21
No active advertisement
ਅਜੀਤ ਡੈਸਕ 17-11-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 17 ਨਵੰਬਰ (ਕਪਿਲ ਕੰਧਾਰੀ)- ਸਥਾਨਕ ਤਹਿਸੀਲ ਦਫ਼ਤਰ ਗੁਰੂ ਹਰ ਸਹਾਏ ਵਿਖੇ ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ ਦਾ ਤਬਾਦਲਾ ਹੋਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਅਰਨੀਵਾਲਾ ਤੋਂ ਤਬਦੀਲ ਹੋ ਕੇ ਆਏ ਨਵੇਂ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਤਹਿਸੀਲ ਦਫ਼ਤਰ ਵਿਚ ਨਵੀਂ ਪ੍ਰਸ਼ਾਸਨਿਕ ਜ਼ਿੰਮੇਵਾਰੀ ਦੀ ਸ਼ੁਰੂਆਤ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ ਦਾ ਤਬਾਦਲਾ ਹੋਣ ਉਪਰੰਤ ਪ੍ਰੀਆ ਰਾਣੀ ਨੂੰ ਗੁਰੂ ਹਰ ਸਹਾਏ ਵਿਖੇ ਨਿਯੁਕਤ ਕੀਤਾ ਗਿਆ ਹੈ। ਅੱਜ ਦਫ਼ਤਰ ਪਹੁੰਚਣ ’ਤੇ ਰੀਡਰ ਵਿਪਨ ਕੁਮਾਰ, ਗੁਰਜੰਟ ਸਿੰਘ ਅਤੇ ਗੁਰਭੇਜ ਸਿੰਘ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਦਫ਼ਤਰੀ ਸਟਾਫ਼ ਨੇ ਉਮੀਦ ਪ੍ਰਗਟਾਈ ਕਿ ਨਵੇਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ ਅਤੇ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਆਪਣੇ ਕੰਮ ਕਰਵਾਉਣ ਵਿਚ ਸਹੂਲਤ ਮਿਲੇਗੀ। ਇਸ ਮੌਕੇ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਕਿਹਾ ਕਿ ਤਹਿਸੀਲ ਦਫ਼ਤਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਵਿਅਕਤੀ ਦਾ ਜਾਇਜ਼ ਕੰਮ ਨਿਯਮਾਂ ਅਨੁਸਾਰ ਅਤੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ- ਗੁਰਪ੍ਰੀਤ ਸਿੰਘ ਭੁੱਲਰ ਅਗਲੀ ਖ਼ਬਰ 10 ਲੱਖ ਨਵੇਂ 'ਸਮਾਰਟ ਰਾਸ਼ਨ ਕਾਰਡ' ਬਣਾਏ ਗਏ- ਮੁੱਖ ਮੰਤਰੀ ਮਾਨ
Ad Position 24