17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਇਆ- ਅਵਤਾਰ ਸਿੰਘ ਈਲਵਾਲ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ...

Ad Position 21
No active advertisement
ਅਜੀਤ ਡੈਸਕ 17-11-2026

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਸਰਕਾਰ ਵਲੋਂ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਗਿਆ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਨਾਸਾ ਦੇ ਵਿਗਿਆਨੀਆਂ ਵਲੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਲੈ ਕੇ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਪਾਣੀ ਦੀ ਬੇਲੋੜੀ ਵਰਤੋਂ ਇਸੇ ਤਰ੍ਹਾਂ ਜਾਰੀ ਰਹੀ ਤਾਂ ਸਾਲ 2037 ਤੱਕ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਹੋ ਸਕਦੀ ਹੈ ਅਤੇ ਸੂਬੇ ਦੇ ਰੇਗਿਸਤਾਨ ਬਣਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਦਮ ਭੂਸ਼ਣ ਨਾਲ ਸਨਮਾਨਿਤ ਉੱਘੇ ਖੇਤੀਬਾੜੀ ਵਿਗਿਆਨੀ ਡਾ. ਸਰਦਾਰਾ ਸਿੰਘ ਜੌਹਲ ਵਲੋਂ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠ ਰਕਬਾ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਦੀ ਅਪੀਲ ਕੀਤੀ ਜਾਂਦੀ ਰਹੀ ਹੈ। ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਨਹਿਰੀ ਪਾਣੀ ਦੀ ਵਰਤੋਂ ਨੂੰ 21 ਫ਼ੀਸਦੀ ਤੋਂ ਵਧਾ ਕੇ 80 ਫ਼ੀਸਦੀ ਤੱਕ ਪਹੁੰਚਾਇਆ ਹੈ। ਇਸ ਦੇ ਨਾਲ ਹੀ ਨਹਿਰੀ ਪਾਣੀ ਦੀ ਵਰਤੋਂ ਹੋਰ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਵਰਤੋਂ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਰਹੀ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਝੋਨੇ ਦੀ ਫ਼ਸਲ ਦਾ ਵਧਿਆ ਹੋਇਆ ਝਾੜ ਵੀ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਦੇ ਚੰਗੇ ਨਤੀਜਿਆਂ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪਾਣੀ ਦੀ ਸਾਂਭ-ਸੰਭਾਲ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਸੰਭਾਲ ਅਤੇ ਸੂਬੇ ਦੇ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਸ਼ਲਾਘਾ ਕਰਨੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਨਗਰ ’ਚ ਲੁੱਟ ਦੀ ਵਾਰਦਾਤ, ਛੱਤ ਰਾਹੀਂ ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ’ਤੇ ਕੀਤਾ ਹਮਲਾ ਅਗਲੀ ਖ਼ਬਰ ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ- ਗੁਰਪ੍ਰੀਤ ਸਿੰਘ ਭੁੱਲਰ
Ad Position 24